
ਸਿੰਘੂ ਬਾਡਰ ਤੇ ਠੰਢ ਤੇ ਮੀਂਹ 'ਚ ਬਜ਼ੁਰਗ ਕਿਸਾਨ ਦੀ ਦਿਲ ਹਲੂਨਣ ਵਾਲੀ VIDEO ਆਈ ਸਾਹਮਣੇ
ਸਿੰਘੂ ਬਾਰਡਰ ਉਤੇ ਠੰਢ ਕਾਰਨ ਬੇਸੁੱਧ ਹੋ ਕੇ ਡਿੱਗੇ ਇਕ ਕਿਸਾਨ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਜੋ ਕਿਸਾਨ ਨਜ਼ਰ ਆ ਰਿਹਾ ਹੈ, ਉਸ ਦਾ ਨਾਮ ਸ਼ਮਸ਼ੇਰ ਸਿੰਘ ਹੈ।
ਵੀਡੀਓ ਵਿਚ ਸ਼ਮਸ਼ੇਰ ਸਿੰਘ ਕੁਝ ਕਦਮ ਤੁਰਨ ਤੋਂ ਬਾਅਦ ਡਿੱਗਦਾ ਦਿਖਾਈ ਦੇ ਰਿਹਾ ਹੈ।
ਦੱਸ ਦਈਏ ਕਿ 3 ਦਸੰਬਰ ਨੂੰ ਪੰਜਾਬ ਦੇ ਸੰਗਰੂਰ ਵਿੱਚ ਰਹਿਣ ਵਾਲਾ ਸ਼ਮਸ਼ੇਰ ਨਾਮ ਦਾ ਇਕ ਕਿਸਾਨ ਸਿੰਘੂ ਸਰਹੱਦ ‘ਤੇ ਅਚਾਨਕ ਡਿੱਗ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਧਰਨੇ ਵਿਚ ਸ਼ਾਮਲ ਸੀ। ਕਿਸਾਨ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰ ਰਹੇ ਹਨ।
ਦੱਸ ਦਈਏ ਕਿ ਬੁੱਧਵਾਰ ਨੂੰ ਕਿਸਾਨ ਅੰਦੋਲਨ ਦਾ 42ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ 11 ਜਨਵਰੀ ਤੱਕ ਟਲ ਗਈ ਹੈ। ਹਾਲਾਂਕਿ, ਅਦਾਲਤ ਨੇ ਇਹ ਜ਼ਰੂਰ ਕਿਹਾ ਕਿ ਉਹ ਕਿਸਾਨਾਂ ਦੀ ਸਥਿਤੀ ਨੂੰ ਸਮਝਦੇ ਹਨ। ਦੂਜੇ ਪਾਸੇ, ਕਿਸਾਨਾਂ ਨੇ ਮੌਸਮ ਖ਼ਰਾਬ ਹੋਣ ਕਾਰਨ 6 ਜਨਵਰੀ ਦੀ ਬਜਾਏ 7 ਜਨਵਰੀ ਨੂੰ ਦਿੱਲੀ ਦੇ ਆਸ ਪਾਸ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ 26 ਜਨਵਰੀ ਨੂੰ ਹੋਣ ਜਾ ਰਹੇ ਟਰੈਕਟਰ ਪਰੇਡ ਦਾ ਟ੍ਰਾਇਲ ਹੋਵੇਗਾ।
ਸਿੰਘੂ ਹੱਦ 'ਤੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਉਹ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕਰਨਗੇ। ਪਰੇਡ ਦੀ ਅਗਵਾਈ ਪੰਜਾਬ ਅਤੇ ਹਰਿਆਣਾ ਦੀਆਂ ਮਹਿਲਾਵਾਂ ਕਰਨਗੀਆਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।