ਸੁਖਬੀਰ ਬਾਦਲ ਦਾ ਕੈਪਟਨ ਨੂੰ ਘੇਰਾ..! 

ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਿਆ ਅਤੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਨਾਲ ਪੈਣ ਵਾਲੀ ਮਾਰ ਤੋਂ ਬਚਾਅ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ।

'ਕੈਪਟਨ ਨੂੰ ਈਡੀ ਦਾ ਡਰਾਵਾ ਦੇ ਕੇ ਕਿਸਾਨ ਅੰਦੋਲਨ ਖਿਲਾਫ ਬਿਆਨ ਦਵਾ ਰਹੀ ਹੈ ਭਾਜਪਾ'

'ਕੈਪਟਨ ਨੂੰ ਈਡੀ ਦਾ ਡਰਾਵਾ ਦੇ ਕੇ ਕਿਸਾਨ ਅੰਦੋਲਨ ਖਿਲਾਫ ਬਿਆਨ ਦਵਾ ਰਹੀ ਹੈ ਭਾਜਪਾ'

  • Share this:
ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਰਾਜ ਵਾਲੇ ਛਤੀਸਗੜ ਸੂਬੇ ਵਿਚ ਸਰਕਾਰ ਵੱਲੋਂ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਬਣਾਉਣ ਲਈ ਬਿੱਲ ਪਾਸ ਕਰਨ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਿਆ ਅਤੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਨਾਲ ਪੈਣ ਵਾਲੀ ਮਾਰ ਤੋਂ ਬਚਾਅ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ।

ਸੁੁੁਖਬੀਰ ਨੇ ਕਿਹਾ ਕਿ ਇਕ ਪਾਸੇ ਤਾਂ ਛਤੀਸਗੜ• ਤੇ ਰਾਜਸਥਾਨ ਸਰਕਾਰਾਂ ਨੇ ਇਕੋ ਜਿਹੇ ਕਾਨੂੰਨ ਪਾਸ ਕਰ ਕੇ ਆਪਣੇ ਕਿਸਾਨਾਂ ਦਾ ਬਚਾਅ ਕੀਤਾ ਹੈ  ਜਦਕਿ ਦੂਜੇ ਪਾਸੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੇਂਦਰ ਦੇ ਰਹਿਮੋ ਕਰਮ 'ਤੇ ਛੱਡ ਦਿੱਤਾ ਹੈ। ਅਮਰਿੰਦਰ ਸਰਕਾਰ ਨੇ ਅਜਿਹਾ ਕਰ ਕੇ ਸੂਬੇ ਦੇ ਹਿੱਤ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੇਚ ਦਿੱਤੇ ਹਨ।

ਉਹਨਾਂ ਕਿਹਾ ਕਿ ਇਹ ਸੁਝਾਅ ਦਿੱਤਾ ਸੀ ਕਿ ਬਿੱਲ ਪੇਸ਼ ਕਰ ਕੇ ਸਾਰੇ ਸੂਬੇ ਨੂੰ ਇਕੋ ਸਰਕਾਰੀ ਮੰਡੀ ਬਣਾਇਆ ਜਾਵੇ ਤਾਂ ਜੋ ਤਿੰਨ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਹੀ ਨਾ ਹੋ ਸਕਣ । ਪਰ ਮੁੱਖ ਮੰਤਰੀ ਨੇ ਇਹ ਕਹਿੰਦਿਆਂ ਤਜਵੀਜ਼ ਰੱਦ ਕਰ ਦਿੱਤੀ ਕਿ ਇਹ ਸਹੀ ਨਹੀਂ ਹੈ, ਪਰ ਛਤੀਸਗੜ• ਦੇ ਮੁੱਖ ਮੰਤਰੀ ਨੇ ਅਜਿਹਾ ਮਹਿਸੂਸ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੀਆਂ ਧੁਨਾਂ 'ਤੇ ਨੱਚ ਰਹੇ ਹਨ ਅਤੇ ਉਹ ਅਜਿਹਾ ਕੁਝ ਵੀ ਨਹੀਂ ਕਰਨਾ ਚਾਹੁੰਦੇ ਜਿਸ ਨਾਲ ਕੇਂਦਰ ਨਾਰਾਜ਼ ਹੋਵੇ।

ਬਾਦਲ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪ ਵੇਖ ਲੈਣ ਕਿ ਕੌਣ ਉਹਨਾਂ ਦੇ ਨਾਲ ਹੈ ਤੇ ਕਿਸਨੇ ਉਹਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਆਰਥਿਕ ਖੜੋਤ ਸਮੇ ਮੌਜੂਦਾ ਹਾਲਾਤਾਂ ਲਈ ਆਪ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ।  ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਾਨੂੰਨ ਖਾਰਜ ਕੀਤੇ ਹੁੰਦੇ ਅਤੇ ਇਕ ਬਿੱਲ ਪੇਸ਼ ਕਰ ਕੇ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਐਲਾਨਿਆ ਹੁੰਦਾ ਤਾਂ ਫਿਰ ਕਿਸਾਨਾਂ ਦੇ ਭਵਿੱਖ ਦਾ ਬਚਾਅ  ਹੋ ਸਕਦਾ ਸੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਮੁੱਖ ਮੰਤਰੀ ਨੇ ਕੇਂਦਰ ਦੇ ਹੱਥਾ ਵਿਚ ਖੇਡਣ ਨੂੰ ਤਰਜੀਹ ਦਿੱਤੀ।
Published by:Ashish Sharma
First published: