ਸੁਖਬੀਰ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਉਹਨਾਂ ਨੇ ਖੇਤੀ ਬਿੱਲ ਪਾਸ ਕਰਵਾਉਣ ਲਈ ਫਿਕਸ ਮੈਚ ਕਿਉਂ ਖੇਡਿਆ

News18 Punjabi | News18 Punjab
Updated: October 3, 2020, 7:20 PM IST
share image
ਸੁਖਬੀਰ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਉਹਨਾਂ ਨੇ ਖੇਤੀ ਬਿੱਲ ਪਾਸ ਕਰਵਾਉਣ ਲਈ ਫਿਕਸ ਮੈਚ ਕਿਉਂ ਖੇਡਿਆ
ਰਾਹੁਲ ਗਾਂਧੀ ਦੱਸਣ ਕਿ ਕੀ ਉਹ ਮੁੱਖ ਮੰਤਰੀ ਵੱਲੋਂ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਫੈਸਲੇ ਨਾਲ ਸਹਿਮਤ ਹਨ ਕਿਹਾ ਕਿ 'ਭਾਈਚਾਰਕ ਸਾਂਝ' ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਧੁਰਾ ਰਹੇਗੀ

ਰਾਹੁਲ ਗਾਂਧੀ ਦੱਸਣ ਕਿ ਕੀ ਉਹ ਮੁੱਖ ਮੰਤਰੀ ਵੱਲੋਂ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਫੈਸਲੇ ਨਾਲ ਸਹਿਮਤ ਹਨ ਕਿਹਾ ਕਿ 'ਭਾਈਚਾਰਕ ਸਾਂਝ' ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਧੁਰਾ ਰਹੇਗੀ

  • Share this:
  • Facebook share img
  • Twitter share img
  • Linkedin share img
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਸੰਸਦ ਵਿਚ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ ਤੇ ਪਾਰਟੀ ਨੇ ਰਾਹੁਲ ਗਾਂਧੀ ਨੂੰ ਇਹ ਵੀ ਕਿਹਾ ਉਹ ਦੱਸਣ ਕਿ ਕੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ ਸੀ ਸਕਾਲਰਸ਼ਿਪ ਘੁਟਾਲੇ ਵਿਚ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਲੀ ਕਲੀਨਿ ਚਿੱਟ ਨਾਲ ਸਹਿਮਤ ਹਨ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੱਲ• ਪੰਜਾਬ ਵਿਚ ਤਸਵੀਰਾਂ ਖਿਚਵਾਉਣ ਦੀ ਮੌਕਾਪ੍ਰਸਤੀ ਨਾਲੋਂ, ਰਾਹੁਲ ਗਾਂਧੀ ਨੂੰ ਪੰਜਾਬੀਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਪੰਜਾਬੀਆਂ ਨਾਲ ਗੱਦਾਰੀ ਕਿਉਂ ਕੀਤੀ ਤੇ ਇਹ ਬਿੱਲ ਇਕ ਸੱਚਾਈ ਵਿਚ ਬਦਲਣ ਲਈ ਪ੍ਰਕਿਰਿਆ ਲੀਹ 'ਤੇ ਕਿਉਂ ਪਾਈ। ਉਹਨਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਪੰਜ ਸਵਾਲ ਪੁੱਛਣਾ ਚਾਹੁੰਦਾ ਹਾਂ। ਕੀ ਤੁਹਾਡੀ ਪਾਰਟੀ ਨੇ 2017 ਵਿਚ ਪੰਜਾਬ ਦੀਆਂ ਚੋਣਾਂ ਵੇਲੇ ਚੋਣ ਮਨੋਰਥ ਪੱਤਰ ਵਿਚ ਕਿਹਾ ਸੀ ਕਿ ਤੁਸੀਂ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਕਰੋਗੇ ਤੇ ਈ ਟਰੇਡਿੰਗ ਤੇ ਕਾਂਟਰੈਕਟ ਫਾਰਮਿੰਗ ਦੀ ਆਗਿਆ ਦੇਵੋਗੇ, ਜੋ ਹੁਣ ਦਿੱਤੀ ਹੋਈ ਹੈ ? ਜੇਕਰ ਅਜਿਹਾ ਹੈ ਤਾਂ ਤੁਸੀਂ ਹੁਣ ਤੱਕ ਪੰਜਾਬ ਦੇ ਏ ਪੀ ਐਮ ਸੀ ਐਕਟ ਵਿਚ ਕੀਤੀਆਂ ਸੋਧਾਂ ਨੂੰ ਖਤਮ ਕਿਉਂ ਨਹੀਂ ਕੀਤਾ ? ਕੀ 2019 ਦੀਆਂ ਆਮ ਚੋਣਾਂ ਲਈ ਤੁਹਾਡੇ ਚੋਣ ਮਨੋਰਥ ਪੱਤਰ ਵਿਚ ਤੁਸੀਂ ਇਹ ਕਿਹਾ ਸੀ ਕਿ ਤੁਸੀਂ ਏ ਪੀ ਐਮ ਸੀ ਐਕਟ ਖਤਮ ਕਰੋਗੇ ਤੇ ਖੇਤੀ ਜਿਣਸਾਂ ਦੇ ਵਪਾਰ ਨੂੰ ਸਾਰੀਆਂ ਬੰਦਸ਼ਾਂ ਤੋਂ ਮੁਕਤ ਕਰੋਗੇ ? ਤੇ ਤੁਸੀਂ ਖੇਤੀ ਬਿੱਲਾਂ ਦਾ ਵਿਰੋਧ ਕਰਨ ਲਈ ਆਪਣੇ ਸੰਸਦ ਮੈਂਬਰਾਂ ਨੂੰ ਵਿਪ• ਜਾਰੀ ਕਿਉਂ ਨਹੀਂ ਕੀਤੀ ਅਤੇ ਆਪਣੇ ਸੀਨੀਅਰ ਆਗੂਆਂ ਦੀ ਡਿਊਟੀ ਬਿੱਲਾਂ ਦਾ ਵਿਰੋਧ ਕਰਨ ਵਾਸਤੇ ਕਿਉਂ ਨਹੀਂ ਲਗਾਈ ?

ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਐਡੀਸ਼ਨਲ ਚੀਫ ਸੈਕਟਰੀ ਵੱਲੋਂ ਕੀਤੀ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਦੇ ਬਾਵਜੂਦ ਕਲੀਨ ਚਿੱਟ ਦੇਣ ਬਾਰੇ ਗੱਲ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਦਲਿਤ ਭਾਈਚਾਰੇ ਨੂੰ ਇਹ ਦੱਸਣ ਕਿ ਕੀ ਉਹ ਮੁੱਖ ਮੰਤਰੀ ਵੱਲੋਂ ਲਏ ਫੈਸਲੇ ਨਾਲ ਸਹਿਮਤ ਹਨ ? ਉਹਨਾਂ ਕਿਹਾ ਕਿ ਰਾਹੁਲ ਗਾਂਧੀ ਇਹ ਵੀ ਦੱਸਣ ਕਿ ਕੀ ਉਹ ਕਾਂਗਰਸ ਦੇ ਮੰਤਰੀਆਂ ਨੂੰ ਕੇਂਦਰ ਵੱਲੋਂ ਐਸ ਸੀ ਵਿਦਿਆਰਥੀਆਂ ਲਈ ਭੇਜੇ ਫੰਡਾਂ ਦੀ ਲੁੱਟ ਦਾ ਖੁੱਲ•ਾ ਲਾਇਸੰਸ ਦੇਣ ਨਾਲ ਵੀ ਸਹਿਮਤ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕੇਸ ਵਿਚ ਮੁੜ ਜਾਂਚ ਲਈ ਕੀਤੇ ਹੁਕਮਾਂ ਨੂੰ ਵੀ ਰੱਦ ਕਰਦਿਆਂ ਕਿਹਾ ਕਿ ਐਡੀਸ਼ਨਲ ਚੀਫ ਸੈਕਟਰੀ ਦੇ ਰੁਤਬੇ ਨਾਲੋਂ ਜੂਨੀਅਰ ਅਧਿਕਾਰੀ ਨੂੰ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਹਨਾਂ ਕਿਹਾ ਕਿ ਹੁਣ ਸਰਕਾਰ ਕਹਿ ਰਹੀ ਹੈ ਕਿ ਸਿਰਫ 7 ਕਰੋੜ ਰੁਪਏ ਦਾ ਗਬਨ ਹੋਇਆ ਹੈ ਤੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਸਾਧੂ ਸਿੰਘ ਧਰਮਸੋਤ, ਜਿਸਨੇ 69 ਕਰੋੜ ਰੁਪਏ ਦੀ ਲੁੱਟ ਕੀਤੀ, ਨੂੰ ਕੇਸ ਵਿਚ ਨਿਰਦੋਸ਼ ਪਾਇਆ ਗਿਆ ਤਾਂ ਫਿਰ ਐਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਸਰੋਜ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਜਿਹਨਾਂ ਨੇ ਮੰਤਰੀ ਨੂੰ ਐਸ ਸੀ ਸਕਾਲਸ਼ਿਪ ਘੁਟਾਲੇ ਦਾ ਦੋਸ਼ੀ ਠਹਿਰਾਇਆ ਸੀ।

ਸ੍ਰੀ ਬਾਦਲ ਨੇ ਮੁੱਖ ਮੰਤਰੀ ਵੱਲੋਂ ਦੋਗਲੀ ਰਾਜਨੀਤੀ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪਾਸ ਕਰਵਾਇਆ ਜਦਕਿ ਦੂਜੇ ਪਾਸੇ ਇਹ ਮਤਾ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਖੇਤੀ ਐਕਟ ਲਾਗੂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਉਣ ਤੋਂ ਵੀ ਨਾਂਹ ਕਰ ਦਿੱਤੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਦੀ ਇਸ ਗੱਲੋਂ ਵੀ ਆਲੋਚਨਾ ਕੀਤੀ ਕਿ ਉਹ ਕਹਿ ਰਹੇ ਹਨ ਕਿ ਕਿਸਾਨਾਂ ਦੇ ਸੰਘਰਸ਼ ਨਾਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਵਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਤੇ ਕਦੇ ਵੀ ਪਿੱਛੇ ਨਹੀਂ ਹਟਿਆ। ਉਹਨਾਂ ਕਿਹਾ ਕਿ ਸ੍ਰ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਨੂੰ ਸੂਬੇ ਵਿਚ ਪੰਜ ਵਾਰ ਮੁੱਖ ਮੰਤਰੀ ਰਹਿੰਦਿਆਂ ਆਪਣੀਆਂ ਸਰਕਾਰਾਂ ਵੇਲੇ ਸਭ ਤੋਂ ਜ਼ਰੂਰੀ ਅੰਗ ਬਣਾਈ ਰੱਖਿਆ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ 'ਭਾਈਚਾਰਕ ਸਾਂਝ' ਦੇ ਫਲਸਫੇ ਪ੍ਰਤੀ ਦ੍ਰਿੜ• ਸੰਕਲਪ ਰਿਹਾ ਹੈ ਤੇ ਹਮੇਸ਼ਾ ਰਹੇਗਾ।

ਸ੍ਰੀ ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਕਿਸਾਨਾਂ ਦਾ ਮੁੱਦਾ ਸਾਂਝਾ ਹੈ ਤੇ ਹਰ ਪੰਜਾਬੀ ਨੂੰ ਇਸਦੀ ਚਿੰਤਾ ਹੈ। ਉਹਨਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਇਹ ਲੜਾਈ ਲੜਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੈਂ ਪਹਿਲਾਂ ਵੀ ਇਸ ਬਾਰੇ ਅਪੀਲਾਂ ਕੀਤੀਆਂ ਹਨ ਤੇ ਹੁਣ ਵੀ ਦੁਹਰਾਉਂਦਾ ਹਾਂ ਕਿ ਮੈਂ ਕਿਸਾਨ ਜਥੇਬੰਦੀਆਂ ਦੇ ਪਿੱਛੇ ਚੱਲਣ ਲਈ ਤਿਆਰ ਹਾਂ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅੰਨਦਾਤਾ ਦੀ ਆਵਾਜ਼ ਕਿਸੇ ਵੀ ਤਰੀਕੇ ਦਬਾਈ ਨਾ ਜਾ ਸਕੇ।

ਅਕਾਲੀ ਦਲ ਪ੍ਰਧਾਨ ਦੇ ਨਾਲ ਪਾਰਟੀ ਦੇ ਐਮ ਪੀ ਬਲਵਿੰਦਰ ਸਿੰਘ ਭੂੰਦੜ ਤੇ ਕਿਸਾਨ ਵਿੰਗ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ।
Published by: Anuradha Shukla
First published: October 3, 2020, 7:19 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading