ਦਿੱਲੀ ਹਿੰਸਾ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ’ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਕਰੇਗੀ ਸੁਣਵਾਈ

News18 Punjabi | News18 Punjab
Updated: February 2, 2021, 2:14 PM IST
share image
ਦਿੱਲੀ ਹਿੰਸਾ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ’ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਕਰੇਗੀ ਸੁਣਵਾਈ
ਦਿੱਲੀ ਹਿੰਸਾ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ’ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਕਰੇਗੀ ਸੁਣਵਾਈ ( ਫਾਈਲ ਫੋਟੋ)

  • Share this:
  • Facebook share img
  • Twitter share img
  • Linkedin share img
ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਖ਼ਿਲਾਫ਼ ਬੁੱਧਵਾਰ ਨੂੰ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਏਗੀ। ਚੀਫ਼ ਜਸਟਿਸ ਆਫ਼ ਇੰਡੀਆ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਇਸ ਦੀ ਸੁਣਵਾਈ ਕਰੇਗੀ।

ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਸੁਪਰੀਮ ਕੋਰਟ ਵਿੱਚ 27 ਜਨਵਰੀ ਨੂੰ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇੱਕ ਪਟੀਸ਼ਨ ਵਿੱਚ ਜਾਂਚ ਲਈ ਇੱਕ ਕਮਿਸ਼ਨ ਗਠਨ ਦੀ ਬੇਨਤੀ ਕੀਤੀ ਗਈ ਹੈ, ਜਦੋਂ ਕਿ ਦੂਜੀ ਪਟੀਸ਼ਨ ਵਿੱਚ ਮੀਡੀਆ ਨੂੰ ਹੁਕਮ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਸਬੂਤ ਦੇ ਕਿਸੇ ਵੀ ਕਿਸਾਨ ਨੂੰ ‘ਅੱਤਵਾਦੀ’ ਘੋਸ਼ਿਤ ਨਾ ਕਰੇ।

ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਹੱਕ ਵਿੱਚ ਹਜ਼ਾਰਾਂ ਕਿਸਾਨਾਂ ਨੇ ਮੰਗਲਵਾਰ ਨੂੰ ਇੱਕ ਟਰੈਕਟਰ ਪਰੇਡ ਕੱਢੀ ਪਰ ਕੁਝ ਹੀ ਦੇਰ ਵਿਚ ਦਿੱਲੀ ਦੀਆਂ ਸੜਕਾਂ ਉਤੇ ਹਫੜਾ-ਦਫੜੀ ਫੈਲ ਗਈ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਰੋਕਾਂ ਤੋੜ ਦਿੱਤੀਆਂ। ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਲਾਲ ਕਿਲ੍ਹੇ ਉੱਤੇ ਧਾਰਮਿਕ ਝੰਡਾ ਲਹਿਰਾਇਆ।
Published by: Gurwinder Singh
First published: February 2, 2021, 12:35 PM IST
ਹੋਰ ਪੜ੍ਹੋ
ਅਗਲੀ ਖ਼ਬਰ