• Home
  • »
  • News
  • »
  • punjab
  • »
  • AGRICULTURE THE CALL FOR INDIA SHUTDOWN RECEIVED OVERWHELMING RESPONSE IN PUNJAB

ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਤੇ ਚੰਡੀਗੜ੍ਹ ਵਿਚ ਮਿਲਿਆ ਭਰਵਾਂ ਹੁੰਗਾਰਾ

ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਤੇ ਚੰਡੀਗੜ੍ਹ ਵਿਚ ਮਿਲਿਆ ਭਰਵਾਂ ਹੁੰਗਾਰਾ

  • Share this:
    ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਤੇ ਚੰਡੀਗਡ਼੍ਹ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨਾਂ ਤੋਂ ਇਲਾਵਾ ਹੋਰਾਂ ਜਥੇਬੰਦੀਆਂ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ। ਸੱਦੇ ਦੌਰਾਨ ਅੱਜ ਬਠਿੰਡਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ। ਕੁਝ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਮਾਰਗ 'ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਇੱਕ ਵੱਖਰੇ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਈ ਗਈ।

    ਇਸੇ ਤਰ੍ਹਾਂ ਪਟਿਆਲਾ ’ਚ ਵੀ ਭਰਵਾਂ ਸਮਰਥਨ ਮਿਲਿਆ ਹੈ। ਸ਼ਹਿਰ ਦੇ ਸਾਰੇ ਬਾਜ਼ਾਰ ਤੇ ਕਾਰੋਬਾਰੀ ਅਦਾਰੇ ਮੁਕੰਮਲ ਤੌਰ ’ਤੇ ਬੰਦ ਹਨ। ਬਜ਼ਾਰਾਂ ’ਚ ਸੁੰਨ ਪਸਰੀ ਹੋਈ ਹੈ। ਚੱਕਾ ਜਾਮ ਦੇ ਸੱਦੇ ਹੇਠ ਸ਼ਹਿਰ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ’ਤੇ ਆਵਾਜਾਈ ਬੰਦ ਹੈ। ਸ਼ਹਿਰ ਨੇੜਲੇ ਕਸਬਿਆਂ ਤੇ ਪਿੰਡਾਂ ’ਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਸੜਕਾਂ ’ਤੇ ਕਿਸਾਨਾਂ ਤੇ ਹੋਰ ਕਾਰੋਬਾਰੀ ਲੋਕਾਂ ਵੱਲੋਂ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਧਰਨੇ ਦਿੱਤੇ ਜਾ ਰਹੇ ਹਨ। ਭਾਰਤ ਬੰਦ ਦੇ ਸਮਰਥਨ ’ਚ ਵਿਦਿਆਰਥੀਆਂ ਤੇ ਮੁਲਾਜ਼ਮਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਮੇਨ ਗੇਟ ਬੰਦ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

    ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਇਹੀ ਮਾਹੌਲ ਰਿਹਾ ਹੈ। ਲੋਕਾਂ ਨੇ ਅੱਗੇ ਆ ਕੇ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ।
    ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਭਾਰਤ ਬੰਦ ਦੇ ਸਮਰਥਨ ਵਿੱਚ ਧੂਰੀ ਰੇਲਵੇ ਸਟੇਸ਼ਨ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ ਤੇ ਥਾਂ ਥਾਂ ਰੋਸ ਪ੍ਰਦਰਸ਼ਨ ਕੀਤੇ ਤੇ ਧਰਨਾ ਦਿੱਤਾ ਗਿਆ। ਲੁਧਿਆਣਾ ਵਿੱਚ ਵੀ ਭਾਰਤ ਬੰਦ ਦਾ ਪੂਰਾ ਅਸਰ ਰਿਹਾ। ਸਾਰੇ ਬਾਜ਼ਾਰ ਬੰਦ ਰਹੇ। ਪੁਲਿਸ ਨੇ ਭਾਜਪਾ ਤੇ ਆਰਐਸਐਸ ਦਫ਼ਤਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕਈ ਥਾਵਾਂ ’ਤੇ ਪ੍ਰਦਰਸ਼ਨ ਜਾਰੀ ਹਨ।

    ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਚੰਡੀਗੜ੍ਹ ’ਚ ਭਰਵਾਂ ਹੁੰਗਾਰਾ ਮਿਲਿਆ ਹੈ। ਸ਼ਹਿਰ ਵਿਚਲੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
    Published by:Gurwinder Singh
    First published:
    Advertisement
    Advertisement