
ਗ੍ਰਾਮ ਪੰਚਾਇਤ ਪਿੰਡ ਖੰਟ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮਤਾ ਪਾਸ : ਬੱਬੂ ਮਾਨ
ਚੰਡੀਗੜ੍ਹ : ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਪਿੰਡ ਖੰਟ ਵਿੱਚ ਗ੍ਰਾਮ ਪੰਚਾਇਤ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਮਾਨ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਇਸਦੀ ਜਾਣਕਾਰੀ ਦਿੱਤੀ ਹੈ। ਪੋਸਟ ਸਾਂਝੇ ਕਰਦਿਆਂ ਮਾਨ ਨੇ ਲਿਖਿਆ ਹੈ ਕਿ ‘ਗ੍ਰਾਮ ਪੰਚਾਇਤ ਪਿੰਡ ਖੰਟ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮਤਾ ਪਾਸ’…
ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ਵਿਚ
ਨਵੇਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿਚ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਖੜ੍ਹੇ ਹਨ। ਬੱਬੂ ਮਾਨ ਨੇ ਫੇਸਬੁੱਕ ਰਾਹੀਂ ਕਿਸਾਨਾਂ ਨੂੰ ਏਕੇ ਦਾ ਸੱਦਾ ਦਿੱਤਾ ਸੀ। ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-''ਕਲਮਾਂ ਨੂੰ ਆਜੋ ਅਸਲਾ ਬਣਾ ਲਈਏ, ਕੱਠੇ ਹੋ ਕੇ ਪੁੰਜੀਪਤੀ ਆਜੋ ਅੱਗੇ ਲਾ ਲਈਏ, 25 ਤਰੀਕ ਨੂੰ ਜਾਮ ਜੜਾਂਗੇ, ਗੱਲ ਨਾ ਬਣੀ ਤਾਂ ਲੰਮੀ ਲੜਾਈ ਲੜਾਂਗੇ। ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-''ਕੈੜੇ ਹੋ ਜੋ....
ਜ਼ਿਕਰਯੋਗ ਹੈ ਕਿ ਪੰਜਾਬ ਦੇ ਬਹੁਤ ਪੰਜਾਬੀ ਗਾਇਕ ਤੇ ਫਿਲਮੀ ਹਸਤੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸਦੇ ਲਈ ਇੰਨਾ ਹਸਤੀਆਂ ਨੇ 25 ਸਤੰਬਰ ਪੰਜਾਬ ਬੰਦ ਵਿੱਚ ਵੱਖ ਸਥਾਨਾਂ ਤੇ ਕਿਸਾਨਾਂ ਦੇ ਧਰਨਿਆਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਵੀ ਕੀਤੀ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।