ਕੱਲ੍ਹ 26 ਜਨਵਰੀ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਉਤੇ ਝੰਡਾ ਲਹਿਰਾਉਣ ਦੇ ਮਾਮਲੇ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਅਦਾਕਾਰ ਦੀਪ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਦੀਪ ਸਿੱਧੂ ਨੇ ਖੁਦ ਇਕ ਵੀਡੀਓ ਸੁਨੇਹੇ ਰਾਹੀਂ ਇਸ ਦੀ ਜਿੰਮੇਵਾਰੀ ਲਈ ਹੈ।
आज लाल क़िले पर जो हुआ उसे देख कर मन बहुत दुखी हुआ है, मैं पहले भी, 6 December को ,Twitter के माध्यम से यह साफ कर चुका हूँ कि मेरा या मेरे परिवार का दीप सिद्धू के साथ कोई संबंध नही है।
जय हिन्द
— Sunny Deol (@iamsunnydeol) January 26, 2021
ਹੁਣ ਦੀਪ ਸਿੱਧੂ ਦੀ ਇਕ ਫੋਟੋ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵਿਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸਾਂਸਦ ਸਨੀ ਦਿਓਲ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਆਧਾਰ ਉਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੀਪ ਸਿੱਧੂ ਭਾਜਪਾ ਦਾ ਬੰਦਾ ਹੈ। ਹਾਲਾਂਕਿ ਪੰਜਾਬ ਭਾਜਪਾ ਦੇ ਆਗੂਆਂ ਨੇ ਬਿਆਨ ਜਾਰੀ ਕਰਕੇ ਆਖ ਦਿੱਤਾ ਹੈ ਕਿ ਪਾਰਟੀ ਦਾ ਦੀਪ ਸਿੱਧੂ ਨਾਲ ਕੋਈ ਸਬੰਧ ਨਹੀਂ ਹੈ।
ਉਧਰ, ਸਨੀ ਦਿਓਲ ਨੇ ਇਕ ਟਵੀਟ ਕਰਕੇ ਆਖਿਆ ਹੈ ਕਿ ਦੀਪ ਸਿੱਧੂ ਦਾ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਸਬੰਧ ਨਹੀਂ ਹੈ। ਸਨੀ ਦਿਓਲ ਨੇ ਆਖਿਆ ਹੈ ਕਿ ਉਨ੍ਹਾਂ ਨੇ ਇਹ ਗੱਲ ਕਾਫੀ ਸਮਾਂ ਪਹਿਲਾਂ ਹੀ ਸਪਸ਼ਟ ਕਰ ਦਿੱਤੀ ਸੀ ਤੇ ਹੁਣ ਉਹ ਦੁਬਾਰਾ ਆਖ ਰਹੇ ਹਨ ਕਿ ਦੀਪ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Agriculture ordinance, Deep Sidhu, Kisan andolan, Sunny deol