ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਵਿਖੇ ਹਰਕਿਰਨ ਸਿੰਘ ਨੂੰ ਜ਼ਿਲ੍ਹਾ ਮੁਖੀ ਨਿਯੁਕਤ ਕੀਤਾ ਗਿਆ ਸੀ । ਅਜਨਾਲਾ ਹਿੰਸਾ ਮਾਮਲੇ ਵਿੱਚ ਹਰਕਿਰਨ ਸਿੰਘ ਨੂੰ ਉਸ ਦੇ ਸਾਥੀ ਸਣੇ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ । ਜਿਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਦੋਵਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅਜਨਾਲਾ ਪੁਲਿਸ ਨੇ 18 ਫਰਵਰੀ ਨੂੰ ਦੰਗਾ ਕਰਨ ਅਤੇ ਅਗਵਾ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਸਮੇਤ ਲਵਪ੍ਰੀਤ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ।
ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ 'ਚੋਂ ਬਾਹਰ ਕੱਢਣ ਲਈ ਪੁਲਿਸ ਥਾਣੇ 'ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਇਸ ਤੋਂ ਬਾਅਦ ਧਮਕੀ ਭਰੇ ਲਹਿਜੇ ਵਿੱਚ ਕਿਹਾ ਸੀ ਕਿ ਅਜਨਾਲਾ ਵਿੱਚ ਕੋਈ ਹਿੰਸਾ ਨਹੀਂ ਹੋਈ, ਅਸਲ ਹਿੰਸਾ ਅਜੇ ਦੇਖਣੀ ਬਾਕੀ ਹੈ। ਉਨ੍ਹਾਂ ਪੰਜਾਬ ਪੁਲਿਸ ਨੂੰ ਅਜਨਾਲਾ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਰੋਕਣ ਲਈ ਕਿਹਾ ਸੀ।
ਇਸ ਮਾਮਲੇ ਨੂੰ ਲੈ ਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ । ਉਸ ਨੂੰ ਪੁਲਿਸ ਨੇ ਸਰੰਡਰ ਕਰਨ ਦੇ ਲਈ ਕਿਹਾ ਹੈ ਪਰ ਉਹ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ । ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਭੇਸ ਬਦਲ ਕੇ ਫਰਾਰ ਹੋ ਗਿਆ ਸੀ। ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ । ਅੰਮ੍ਰਿਤਪਾਲ ਸਿੰੰਘ ਦੀ ਆਖਰੀ ਲੋਕੇਸ਼ਨ ਹਰਿਆਣਾ ਦੇ ਸ਼ਾਹਬਾਦ ਟਰੇਸ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ajnala case, Amritpal singh, Amritsar news, Punjab news, Waris Punjab De