ਸ੍ਰੀ ਅਕਾਲ ਤਖਤ ਵੱਲੋਂ ਢੱਡਰੀਆਂਵਾਲੇ ਦੇ ਸਮਾਗਮਾਂ 'ਤੇ ਰੋਕ, ਲੰਗਾਹ ਨੂੰ ਕੋਈ ਮੁਆਫੀ ਨਹੀਂ ਸਣੇ ਅਹਿਮ ਫੈਸਲੇ...

News18 Punjabi | News18 Punjab
Updated: August 24, 2020, 5:30 PM IST
share image
ਸ੍ਰੀ ਅਕਾਲ ਤਖਤ ਵੱਲੋਂ ਢੱਡਰੀਆਂਵਾਲੇ ਦੇ ਸਮਾਗਮਾਂ 'ਤੇ ਰੋਕ, ਲੰਗਾਹ ਨੂੰ ਕੋਈ ਮੁਆਫੀ ਨਹੀਂ ਸਣੇ ਅਹਿਮ ਫੈਸਲੇ...
ਸ੍ਰੀ ਅਕਾਲ ਤਖਤ ਵੱਲੋਂ ਢੱਡਰੀਆਂਵਾਲੇ ਦੇ ਸਮਾਗਮਾਂ 'ਤੇ ਰੋਕ, ਲੰਗਾਹ ਨੂੰ ਕੋਈ ਮੁਆਫੀ ਨਹੀਂ ਸਣੇ ਅਹਿਮ ਫੈਸਲੇ...

  • Share this:
  • Facebook share img
  • Twitter share img
  • Linkedin share img
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 'ਚ ਅਹਿਮ ਫੈਸਲੇ ਲਏ ਗਏ। ਇਕੱਤਰਤਾ ਵਿਚ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਮਲੇ 'ਤੇ ਵੀ ਫ਼ੈਸਲਾ ਲਿਆ ਗਿਆ ਹੈ। ਜਥੇਦਾਰ ਸਾਹਿਬ ਨੇ ਦੱਸਿਆ ਕਿ ਢੱਡਰੀਆਂ ਵਾਲਿਆਂ ਵਲੋਂ ਵਿਵਾਦਤ ਪ੍ਚਾਰ ਬਾਰੇ ਸ਼ਿਕਾਇਤ ਪਿੱਛੋਂ ਬਣਾਈ ਗਈ ਵਿਦਵਾਨਾਂ ਦੀ ਸਬ ਕਮੇਟੀ ਦੀ ਰਿਪੋਰਟ ਮੁਤਾਬਕ ਉਨ੍ਹਾਂ ਨੇ ਗੁਰਮਤਿ ਪ੍ਰਤੀ ਕੁਝ ਗਲਤ ਬਿਆਨੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਵਿਚਾਰ ਕਰਨ ਉਪਰੰਤ ਫ਼ੈਸਲਾ ਹੋਇਆ ਕਿ ਗੁਰੂ ਗ੍ਰੰਥ ਗੁਰੂ ਪੰਥ ਨੂੰ ਸਮਰਪਿਤ ਤੇ ਪਰੰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਦਿੱਤਾ ਹੈ ਕਿ ਜਿੰਨਾ ਚਿਰ ਤੱਕ ਢੱਡਰੀਆਂ ਵਾਲਾ ਆਪਣੀ ਗਲਤ ਬਿਆਨੀ ਲਈ ਸ੍ਰੀ ਅਕਾਲ ਤਖਤ 'ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾ, ਉਨਾ ਚਿਰ ਤੱਕ ਉਸ ਦੇ ਸਮਾਗਮ ਨਾ ਕਰਵਾਏ ਜਾਣ ਤੇ ਨਾ ਹੀ ਉਸ ਨੂੰ ਸੁਣਿਆ ਜਾਵੇ ਤੇ ਨਾ ਹੀ ਇਸ ਦੀਆਂ ਵੀਡੀਓ ਅੱਗੇ ਸ਼ੇਅਰ ਕੀਤੀਆਂ ਜਾਣ। ਜੇਕਰ ਇਹ ਹਾਲੇ ਵੀ ਬਾਜ਼ ਨਾ ਆਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
https://m.facebook.com/story.php?story_fbid=612560399402198&id=146481472676762&sfnsn=wiwspwa&extid=qw0ohnYDfOyi3piD
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰੈੱਸ ਨੋਟ ਜਾਰੀ ਕਰਕੇ ਦੱਸਿਆ ਗਿਆ ਕਿ ਬੈਠਕ ਵਿਚ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੁਆਫ਼ੀ ਲਈ ਸਾਫ਼ ਤੌਰ 'ਤੇ ਮਨਾ ਕਰ ਦਿੱਤਾ ਗਿਆ। ਜਥੇਦਾਰ ਸਾਹਿਬ ਨੇ ਆਖਿਆ ਕਿ ਸੁੱਚਾ ਸਿੰਘ ਲੰਗਾਹ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ, ਇਸ ਲਈ ਸੰਗਤਾਂ ਉਸ ਨਾਲ ਕੋਈ ਮਿਲਵਰਤਨ ਨਾ ਰੱਖਣ। ਦੱਸ ਦਈਏ ਕਿ ਅੱਜ ਸਵੇਰੇ ਸੁੱਚਾ ਸਿੰਘ ਦਾ ਲੰਗਾਹ ਦੇ ਬੇਟੇ ਸੁਖਜਿੰਦਰ ਸਿੰਘ ਸੋਨੂੰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਉਨ੍ਹਾਂ ਨੂੰ ਮੁਆਫ਼ੀ ਦੇਣ ਲਈ ਮੰਗ ਪੱਤਰ ਦਿੱਤਾ ਗਿਆ ਸੀ।

ਜਥੇਦਾਰ ਨੇ ਦਰਬਾਰ ਸਾਹਿਬ ਅਰਦਾਸ ਕਰਨ ਉਤੇ ਕੁਝ ਨੌਜਵਾਨਾਂ ਦੀ ਗ੍ਰਿਫਤਾਰੀ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਅਰਦਾਸ ਕਰਨਾ ਹਰ ਸਿੱਖ ਦਾ ਹੱਕ ਹੈ।
Published by: Gurwinder Singh
First published: August 24, 2020, 5:23 PM IST
ਹੋਰ ਪੜ੍ਹੋ
ਅਗਲੀ ਖ਼ਬਰ