ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ `ਤੇ ਵੱਡੇ ਇਲਜ਼ਾਮ ਲਗਾਏ ਹਨ। ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਤੋਂ ਘੱਟ ਗਿਣਤੀ ਦਰਜਾ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੱਖ ਕਮਿਊਨਟੀ ਦਾ ਘੱਟ ਗਿਣਤੀ ਦਰਜਾ ਬਰਕਰਾਰ ਰਹਿਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਇੱਕ ਵੀਡੀਓ ਜਾਰੀ ਕਰ ਕੀਤਾ ਗਿਆ।
ਉੱਧਰ, ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। ਭਾਜਪਾ ਆਗੂ ਨੇ ਨਿਊਜ਼18 ਨਾਲ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਰੇ ਇਲਜ਼ਾਮਾਂ ਨੂੰ ਬੇਬੁਨੀਆਦ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਦੁਨੀਆ `ਚ ਸਿੱਖ ਭਾਈਚਾਰੇ ਦੇ ਲੋਕ ਦਿੱਲੀ ਦੀ ਕੇਂਦਰ ਸਰਕਾਰ ਦੀਆਂ ਤਾਰੀਫ਼ਾਂ ਕਰਦੇ ਨਹੀਂ ਥੱਕਦੇ। ਸਿੱਖ ਭਾਈਚਾਰੇ ਲਈ ਜੋ ਕੰਮ ਪੀਐਮ ਮੋਦੀ ਵੱਲੋਂ ਕੀਤੇ ਗਏ, ਉਹ ਕਿਸੇ ਹੋਰ ਸਰਕਾਰ ਵੱਲੋਂ ਨਹੀਂ ਕੀਤੇ ਗਏ।
ਦੂਜੇ ਪਾਸੇ, ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਵੀ ਜਥੇਦਾਰ `ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਐਸਜੀਪੀਸੀ ਤੇ ਗਿਆਨੀ ਹਰਪ੍ਰੀਤ ਸਿੰਘ ਬਾਦਲਾਂ ਦੀ ਕਠਪੁਤਲੀ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ `ਤੇ ਵੀ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦੇ ਹਨ, ਉਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਟੂ ਨੇ ਐਸਜੀਪੀਸੀ ਨੂੰ ਵਿਕਾਉ ਤੇ ਬਾਦਲਾਂ ਦਾ ਟੋਲਾ ਕਰਾਰ ਦਿਤਾ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।