• Home
 • »
 • News
 • »
 • punjab
 • »
 • AKAL TAKHT JATHEDAR HARPREET SINGH APPEALS TO SIKHS TO CARRY LICENSED WEAPONS

ਅਕਾਲ ਤਖਤ ਦੇ ਜਥੇਦਾਰ ਦਾ ਵੱਡਾ ਬਿਆਨ, ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਕੀਤੀ ਅਪੀਲ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ। ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ, ਸਾਰੇ ਹਥਿਆਰਬੰਦ ਹੋ ਕੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤੌਰ 'ਤੇ ਆਪਣੇ ਕੋਲ ਰੱਖਣ।

ਰਾਸ਼ਟਰੀ ਹਿੰਦੂ ਪਰਿਸ਼ਦ ਦੇ ਪ੍ਰਧਾਨ ਵਿਜੈ ਭਾਰਦਵਾਜ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।

 • Share this:
  ਸ੍ਰੀ ਅਕਾਲ ਤਖ਼ਤ ਸਾਹਿਬ( AKal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਹਥਿਆਰ ਰੱਖਣ ਸਿੱਖ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

  ਜਥੇਦਾਰ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ ।

  ਉਨ੍ਹਾਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਵੱਲੋਂ ਲੜੀਆਂ ਗਈਆਂ ਜੰਗਾਂ ਦਾ ਜ਼ਿਕਰ ਕਰਦਿਆਂ ਸਿੱਖ ਕੌਮ ਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ।

  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ। ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ, ਸਾਰੇ ਹਥਿਆਰਬੰਦ ਹੋ ਕੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤੌਰ 'ਤੇ ਆਪਣੇ ਕੋਲ ਰੱਖਣ।


  ਰਾਸ਼ਟਰੀ ਹਿੰਦੂ ਪਰਿਸ਼ਦ ਦੇ ਪ੍ਰਧਾਨ ਵਿਜੈ ਭਾਰਦਵਾਜ ਨੇ ਜੇਥਦਾਰ ਦੇ ਬਿਆਨ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।  ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਸਰਵਉੱਚ ਸੰਸਥਾ ਦ ਮੁਖੀ ਹਨ। ਉਹ ਸਿੱਖ ਕੌਮ ਲਈ ਬਿਆਨ ਦੇ ਸਕਦੇ ਹਨ।  ਪਰ ਇਸਦੇ ਨਾਲ ਵਿਜੈ ਭਾਰਤਵਾਜ ਨੇ  ਵੀ ਹਿੰਦੂ ਭਾਈਚਾਰੇ ਨੂੰ ਵੀ ਆਪਣੇ ਘਰ ਲਾਇੰਸਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ।
  Published by:Sukhwinder Singh
  First published: