Home /News /punjab /

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੱਲਦੇ ਅਖੰਡ ਪਾਠ ਦੀ ਬੇਅਦਬੀ, ਅਕਾਲ ਤਖਤ ਵੱਲੋਂ ਸਖਤ ਨੋਟਿਸ

 • Share this:
  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਘੋਰ ਉਲੰਘਣਾ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਿਆ ਹੈ ਜਿਸ ਵਿੱਚ ਬਾਬਾ ਲੱਖਾ ਸਿੰਘ ਨਾਨਕਸਰ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਅਕਾਲ ਤਖਤ ਸਾਹਿਬ ਵੱਲੋਂ ਵੀ ਸਖ਼ਤ ਐਕਸ਼ਨ ਲੈਂਦੇ ਹੋਏ ਜਾਂਚ ਅਰੰਭ ਕਰ ਦਿੱਤੀ ਗਈ ਹੈ।

  ਜਿਕਰਯੋਗ ਹੈ ਕਿ ਬੀਤੇ ਦਿਨੀਂ ਨਾਨਕਸਰ ਕਲੇਰਾਂ ਵਿਖੇ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮ ਮਨਾਏ ਜਾਣੇ ਸਨ ਜਿਸ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਲੜੀ ਅਰੰਭ ਕਰਵਾਈ ਗਈ ਸੀ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਸ਼ਿਕਾਇਤ ਦੇ ਅਨੁਸਾਰ ਬਾਬਾ ਲੱਖਾ ਸਿੰਘ ਨੇ ਅਖੰਡ ਪਾਠ ਕਿਸੇ ਹੋਰ ਥਾਂ ਤੇ ਭੋਗ ਕਿਸੇ ਹੋਰ ਥਾਂ ਪਾ ਕੇ ਅਰਦਾਸ ਕੀਤੀ ਗਈ। ਹੱਦ ਤਾਂ ਉਸ ਵੇਲੇ ਹੋ ਗਈ ਜਦੋਂ ਅਰਦਾਸ ਉਪਰੰਤ ਹੁਕਮਨਾਮਾ ਵੀ ਨਹੀਂ ਲਿਆ ਗਿਆ ਜਿਸ ਨਾਲ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਤੇ ਸੰਗਤਾ ਵੱਲੋਂ ਪਾਸਚਾਤਾਪ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੱਲਦੇ ਅਖੰਡ ਪਾਠ ਦੀ ਬੇਅਦਬੀ, ਅਕਾਲ ਤਖਤ ਵੱਲੋਂ ਸਖਤ ਨੋਟਿਸ
  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੱਲਦੇ ਅਖੰਡ ਪਾਠ ਦੀ ਬੇਅਦਬੀ, ਅਕਾਲ ਤਖਤ ਵੱਲੋਂ ਸਖਤ ਨੋਟਿਸ

  ਉਧਰ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ਿਕਾਇਤ ਮਿਲਦੇ ਹੀ ਪੜਤਾਲੀਆ ਕਮੇਟੀ ਬਣਾ ਕੇ ਜਾਂਚ ਅਰੰਭ ਕਰ ਦਿੱਤੀ ਹੈ ਜਿਸ ਵਿੱਚ ਗੁਰਦੁਆਰਾ ਗੁਰੂਸਰ ਕਾਉਕੇ ਦੇ ਮੈਨੇਜਰ ਗੁਰਜੀਤ ਸਿੰਘ ਅਤੇ ਪ੍ਰਚਾਰਕ ਸਰਵਣ ਸਿੰਘ ਵੱਲੋਂ ਮੌਕੇ ਉਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
  Published by:Gurwinder Singh
  First published:

  Tags: Akal takht, Guru Granth Sahib, SGPC

  ਅਗਲੀ ਖਬਰ