Home /News /punjab /

SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ

SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ

SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ (file photo)

SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ (file photo)

ਸ਼੍ਰੋਮਣੀ ਅਕਾਲੀ ਦਲ ਨੇ  SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਸ਼੍ਰੋਮਣੀ  ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵਿਟ ਰਾਹੀਂ ਦਿੱਤੀ ਹੈ।

  • Share this:

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ  SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਸ਼੍ਰੋਮਣੀ  ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵਿਟ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ  ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ  ਉਮੀਦਵਾਰ ਐਲਾਨਿਆ ਹੈ।


ਜ਼ਿਕਰਯੋਗ ਹੈ ਕਿ ਪਹਿਲੀ ਵਾਰ ਇਜਲਾਸ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਂਦਾ ਸੀ।


ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਾਗੀਰ ਨੂੰ ਪਾਰਟੀ ਵਿੱਚੋਂ ਮੁਅਤਲ ਕਰ ਦਿੱਤਾ ਹੈ। ਪਰ ਬੀਬੀ ਜਾਗੀਰ ਕੌਰ ਹਾਲੇ ਵੀ ਚੋਣ ਲੜਨ ਦੇ ਆਪਣੇ ਸਟੈਂਡ ਉਤੇ ਕਾਇਮ ਹਨ। ਇਸ ਵਾਰੀ   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਮੁਕਾਬਲਾ ਦਿਲਚਸਪ ਹੋਵੇਗਾ।

Published by:Ashish Sharma
First published:

Tags: Amritsar, SGPC, Shiromani Akali Dal, Sukhbir Badal