ਸੰਗਰੂਰ : ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਅਤੇ ਕੰਵਰ ਗਰੇਵਾਲ ਦੇ ਬੈਨ ਕੀਤੇ ਗਏ ਗੀਤਾਂ ਦੇ ਵਿਰੋਧ ਵਿੱਚ ਅੱਜ ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਰੈਕਟਰ ਰੋਸ਼ ਰੈਲੀ ਕੱਢੀ। ਟਰੈਕਟਰ ਰੈਲੀ ਤੋਂ ਬਾਅਦ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਜਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਸਿੱਧੂ ਮੂਸੇਵਾਲਾ ਦੇ ਗੀਤ SYL ਅਤੇ ਕੰਵਰ ਗਰੇਵਾਲ ਦੇ ਟਰੈਕਟਰਾਂ 'ਤੇ ਰਿਲੀਜ਼ ਗੀਤ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਵਿਰੋਧ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਬੰਦੀ ਸਿੱਖਾਂ ਦੀ ਰਿਹਾਈ ਦੀ ਗੱਲ ਕਰਦਾ ਰਿਹਾ ਹੈ ਅਤੇ ਅੱਜ ਅਸੀਂ ਗੱਲ ਕਰ ਰਹੇ ਹਾਂ ਸੁਭ ਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਜੋ ਇਸ ਦੁਨੀਆਂ ਵਿੱਚ ਨਹੀਂ ਰਹੇ ਆਪਣੇ ਗੀਤਾਂ ਨਾਲ ਐਸ.ਵਾਈ.ਐਲ. ਦਾ ਮੱਦਾ ਚੁੱਕਾ। ਇਸ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ। ਇਸਦੇ ਨਾਲ ਹੀ ਪੰਜਾਬੀ ਗਾਇਕ ਕੰਵਲ ਗਰੇਵਾਲ ਦੀ ਦਾ ਰਿਹਾਈ ਗੀਤ ਰੀਲੀਜ ਹੋਇਆ ਸੀ। ਇਸਨੂੰ ਵੀ ਯੂਟਿਊਬ ਤੋਂ ਹਟਾ ਦਿੱਤਾ ਗਿਆ। ਕੇਂਦਰ ਸਰਕਾਰ ਦੀ ਪਾਬੰਦੀ ਨੂੰ ਹਟਾਉਣ ਦੀ ਮੰਗ ਤਹਿਤ ਡੀਸੀ ਆਫਿਸ ਨੂੰ ਮੰਮੋਰੰਡਮ ਦਿੱਤਾ ਗਿਆ।
ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਸ ਗੀਤ ਵਿੱਚ ਕੁਝ ਵੀ ਵਿਵਾਦਤ ਨਹੀਂ ਹੈ, ਇਨ੍ਹਾਂ 'ਤੇ ਪਾਬੰਦੀ ਨਾ ਲਗਾਈ ਜਾਵੇ, ਬੰਦੀ ਸਿੱਖਾਂ ਦੀ ਰਿਹਾਈ ਕੀਤੀ ਜਾਵੇ। ਇਹਨਾਂ ਗੀਤਾਂ ਵਿੱਚ SYL ਅਤੇ ਪੰਜਾਬ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjabi song, Sangrur, Shiromani Akali Dal, Sidhu Moosewala, SYL, Tractor