ਤੇਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਕੇਂਦਰ ਵਿਰੁੱਧ ਨਾਅਰੇਬਾਜ਼ੀ

ਤੇਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਕੇਂਦਰ ਵਿਰੁੱਧ ਨਾਅਰੇਬਾਜ਼ੀ
- news18-Punjabi
- Last Updated: February 23, 2021, 10:54 AM IST
Amit sharma
ਅਜਨਾਲਾ: ਦਿਨੋਂ ਦਿਨ ਵਧ ਰਹੀਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕੇਂਦਰ ਜਲਦ ਤੋਂ ਜਲਦ ਤੇਲ ਅਤੇ ਗੈਸ ਦੀਆਂ ਕੀਮਤਾਂ ਘੱਟ ਕਰੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਚਲਦੇ ਕੇਂਦਰ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਵੈਟ ਲਗਾ-ਲਗਾ ਕੇ ਆਮ ਲੋਕਾਂ ਦੀ ਜੇਬ ਉਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀਆਂ ਕੀਮਤਾਂ ਉਥੇ ਦੀਆਂ ਉਥੇ ਹੀ ਹਨ ਅਤੇ ਤੇਲ ਦੀਆਂ ਕੀਮਤਾਂ ਵਧਣ ਦੇ ਨਾਲ ਇਸ ਦਾ ਕਿਸਾਨਾਂ ਉਤੇ ਵੀ ਬਹੁਤ ਜ਼ਿਆਦਾ ਅਸਰ ਪਵੇਗਾ।
ਅਜਨਾਲਾ: ਦਿਨੋਂ ਦਿਨ ਵਧ ਰਹੀਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕੇਂਦਰ ਜਲਦ ਤੋਂ ਜਲਦ ਤੇਲ ਅਤੇ ਗੈਸ ਦੀਆਂ ਕੀਮਤਾਂ ਘੱਟ ਕਰੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਚਲਦੇ ਕੇਂਦਰ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ।