Home /News /punjab /

ਚੰਡੀਗੜ੍ਹ 'ਚ ਜ਼ਮੀਨ ਨੂੰ ਲੈ ਕੇ ਰਾਜਪਾਲ ਨੂੰ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ 'ਚ ਜ਼ਮੀਨ ਨੂੰ ਲੈ ਕੇ ਰਾਜਪਾਲ ਨੂੰ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੀ ਹੱਕ ਹਰਿਆਣਾ ਦਾ ਨਹੀਂ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੀ ਹੱਕ ਹਰਿਆਣਾ ਦਾ ਨਹੀਂ - ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਨੂੰ ਵਿਧਾਨਸਭਾ ਦੇ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਫੈਸਲੇ ਦਾ ਉਨ੍ਹਾਂ ਦੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਦੇ ਗਵਰਨ ਨੂੰ ਮੰਗ ਪੱਤਰ ਸੌਂਪਿਆ ਹੈ।ਇਸ ਦੌਰਾਨ ਉਨ੍ਹਾਂ ਨੇ ਸਾਫ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ , ਜੇ ਹਰਿਆਣਾ ਨੂੰ ਵਿਧਾਨਸਭਾ ਲਈ ਜ਼ਮੀਨ ਦੇਣੀ ਹੈ ਤਾਂ ਉਹ ਪੰਚਕੂਲਾ ਵਿੱਚ ਦਿੱਤੀ ਜਾਵੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਇਸ ਦਾ ਵਿਰੋਧ ਨਹੀਂ ਕੀਤਾ ਗਿਆ ਬਲਕਿ ਜਦੋਂ ਹਰਿਆਣਾ ਨੇ ਜ਼ਮੀਨ ਦੀ ਮੰਗ ਕੀਤੀ ਤਾਂ ਮਾਨ ਨੇ ਵੀ ਇਹ ਮੰਗ ਕੀਤੀ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿੱਚ ਵਿਧਾਨਸਭਾ ਦੇ ਲਈ ਜ਼ਮੀਨ ਦਿੱਤੀ ਜਾਵੇ।

ਹੋਰ ਪੜ੍ਹੋ ...
  • Share this:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਇੱਕ ਮੰਗ ਪੱਤਰ ਸੌਂਪਿਆ। ਜਿਸ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਸਿਮਘ ਬਾਦਲ ਨੇ ਮੀਡੀਆ ਨੰੁ ਸੰਬੋਧਨ ਕੀਤਾ । ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਨੂੰ ਵਿਧਾਨਸਭਾ ਦੇ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਫੈਸਲੇ ਦਾ ਉਨ੍ਹਾਂ ਦੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਦੇ ਗਵਰਨ ਨੂੰ ਮੰਗ ਪੱਤਰ ਸੌਂਪਿਆ ਹੈ।ਇਸ ਦੌਰਾਨ ਉਨ੍ਹਾਂ ਨੇ ਸਾਫ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ , ਜੇ ਹਰਿਆਣਾ ਨੂੰ ਵਿਧਾਨਸਭਾ ਲਈ ਜ਼ਮੀਨ ਦੇਣੀ ਹੈ ਤਾਂ ਉਹ ਪੰਚਕੂਲਾ ਵਿੱਚ ਦਿੱਤੀ ਜਾਵੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਇਸ ਦਾ ਵਿਰੋਧ ਨਹੀਂ ਕੀਤਾ ਗਿਆ ਬਲਕਿ ਜਦੋਂ ਹਰਿਆਣਾ ਨੇ ਜ਼ਮੀਨ ਦੀ ਮੰਗ ਕੀਤੀ ਤਾਂ ਮਾਨ ਨੇ ਵੀ ਇਹ ਮੰਗ ਕੀਤੀ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿੱਚ ਵਿਧਾਨਸਭਾ ਦੇ ਲਈ ਜ਼ਮੀਨ ਦਿੱਤੀ ਜਾਵੇ।

ਇਸ ਤੋਂ ਇਲਾਵਾ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਦਾ ਮੁੱਦ ਚੁੱਕਿਆ ਅਤੇ ਕਿਹਾ ਕਿ ਅੱਜ ਕੋਈ ਵੀ ਵਿਅਕਤੀ ਪੰਜਾਬ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ।

ਇਸ ਤੋਂ ਇਲਾਵਾ ਮੁਸਤਰਕਾ ਖਾਤਾ ਜ਼ਮੀਨਾਂ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਲੋਕਾਂ ਦਾ 100-100 ਸਾਲਾਂ ਤੋਂ ਜ਼ਮੀਨਾਂ ਤੇ ਕਬਜ਼ਾ ਹੈ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਜ਼ਮੀਨਾਂ ਦੇ ਉੱਪਰ ਕਬਜ਼ਾ ਕਰਨਾ ਚਾਹੁੰਦੀ ਹੈ ਜੋ ਕਿ ਗਲਤ ਹੈ। ਬਾਦਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਰਾਜਪਾਲ ਸੂਬਾ ਸਰਕਾਰ ਤੇ ਲਗਾਮ ਲਗਾਉਣ ਤਾਂ ਜੋ ਉਹ ਅਜਿਹੇ ਗਲਤ ਫੈਸਲੇ ਨਾ ਲਵੇ।

Published by:Shiv Kumar
First published:

Tags: AAP, Punjab Governor, SAD, Sukhbir Badal