'ਪ੍ਰਧਾਨ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕਰੇਗਾ ਅਕਾਲੀ ਦਲ'

News18 Punjabi | News18 Punjab
Updated: July 20, 2021, 5:49 PM IST
share image
'ਪ੍ਰਧਾਨ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕਰੇਗਾ ਅਕਾਲੀ ਦਲ'
Akali Dal to boycott PM's all party meeting, 'ਪ੍ਰਧਾਨ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕਰੇਗਾ ਅਕਾਲੀ ਦਲ'

  • Share this:
  • Facebook share img
  • Twitter share img
  • Linkedin share img
ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਮੰਗਲਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਰੋਧੀ ਪਾਰਟੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਕੋਵਿਡ ਦੀ ਸਥਿਤੀ 'ਤੇ ਚਰਚਾ ਲਈ ਸੈਸ਼ਨ ਦੌਰਾਨ ਸਮੂਹ ਦਲਾਂ ਦੀ ਇੱਕ ਮੀਟਿੰਗ ਸੱਦੀ ਗਈ ਪਰੰਤੂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਇਸ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਵੈਕਸੀਨ ਨੀਤੀ ਨੂੰ ਲੈ ਕੇ ਹੋ ਰਹੀ ਆਲੋਚਨਾ ਦੇ ਮੱਦੇਨਜ਼ਰ ਮੋਦੀ ਸਰਕਾਰ ਨੇ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣ ਦਾ ਫੈਸਲਾ ਕੀਤਾ ਹੈ, ਇਸ ਦੇ ਮੱਦੇਨਜ਼ਰ ਹੀ ਪ੍ਰਧਾਨ ਮੰਤਰੀ ਵੱਲੋਂ ਇਸ ਮੀਟਿੰਗ ਦਾ ਸੱਦਾ ਦਿੱਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਅਕਾਲੀ ਦਲ ਪ੍ਰਧਾਨ ਮੰਤਰੀ ਦੀ ਇਸ ਤਰ੍ਹਾਂ ਦੀ ਹਰ ਮੀਟਿੰਗ ਦਾ ਬਾਈਕਾਟ ਕਰਦਾ ਰਹੇਗਾ, ਜਦੋਂ ਤੱਕ ਖੇਤੀ ਕਾਨੂੰਨਾਂ ਉਪਰ ਚਰਚਾ ਲਈ ਮੀਟਿੰਗ ਨਹੀਂ ਸੱਦੀ ਜਾਂਦੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗਰੀਬ ਕਿਸਾਨ ਹੱਕ ਦੀ ਲੜਾਈ ਲੜ ਰਹੇ ਹਨ ਅਤੇ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।
ਬਾਦਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਨੂੰ ਚਾਹੀਦਾ ਹੈ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦੀ ਗੱਲ ਕਰਨ ਅਤੇ ਖੇਤੀ ਮੁੱਦਿਆਂ 'ਤੇ ਮੀਟਿੰਗ ਸੱਦਣ। ਇਸ ਪਿੱਛੋਂ ਹੀ ਉਹ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਸ਼ਾਮ 6 ਵਜੇ ਸੰਸਦ ਭਵਨ ਦੀ ਐਨੇਕਸੀ ਇਮਾਰਤ ਵਿੱਚ ਸੱਦੀ ਗਈ ਹੈ। ਮੀਟਿੰਗ ਵਿੱਚ ਦੋਵਾਂ ਸਦਨਾਂ ਦੇ ਮੁਖੀਆਂ ਨੂੰ ਵੀ ਬੁਲਾਇਆ ਗਿਆ ਹੈ।
Published by: Ashish Sharma
First published: July 20, 2021, 5:49 PM IST
ਹੋਰ ਪੜ੍ਹੋ
ਅਗਲੀ ਖ਼ਬਰ