Home /News /punjab /

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤਾ ਪਲਟਵਾਰ

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤਾ ਪਲਟਵਾਰ

ਬਿਕਰਮ ਮਜੀਠੀਆ ਨੇ ਸੀਐੱਮ ਮਾਨ 'ਤੇ ਕੀਤਾ ਪਲਟਵਾਰ,ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

ਬਿਕਰਮ ਮਜੀਠੀਆ ਨੇ ਸੀਐੱਮ ਮਾਨ 'ਤੇ ਕੀਤਾ ਪਲਟਵਾਰ,ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

ਬਿਕਰਮ ਮਜੀਠੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਅਮਨ-ਕਾਨੂੰਨ ਦੇ ਮੁੱਦੇ ਦਾ ਸਿਆਸੀਕਰਨ ਕਰ ਕੇ ਮਨੁੱਖਤਾ ਦੇ ਖ਼ਿਲਾਫ਼ ਅਪਰਾਧ ਦੇ ਵਿੱਚ ਸ਼ਾਮਲ ਹੋ ਰਹੇ ਹਨ। ਕਿਉਂਕਿ ਕਿਸੇ ਸਿਆਸੀ ਆਗੂ 'ਤੇ ਇਲਜ਼ਾਮਬਾਜ਼ੀ ਨਾਲ ਪੰਜਾਬ 'ਚ ਮਿੱਥ ਕੇ ਕੀਤੇ ਜਾ ਰਹੇ ਕਤਲ,ਜਬਰ-ਜਨਾਹ ਅਤੇ ਹੋਰ ਫਿਰਕੂ ਘਟਨਾਵਾਂ ਨੂੰ ਰੋਕਿਆ ਨਹੀਂ ਜਾ ਸਕਦਾ।

ਹੋਰ ਪੜ੍ਹੋ ...
  • Share this:

ਪੰਜਾਬ ਵਿੱਚ ਵਾਰ-ਪਲਟਵਾਰ ਦੀ ਰਾਜਨੀਤੀ ਜਾਰੀ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਤਿੱਖੀ ਬਿਆਨਬਾਜ਼ੀ ਕੀਤੀ ਸੀ । ਜਿਸ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਉਨ੍ਹਾਂ ਉੱਤੇ ਪਲਟਵਾਰ ਕੀਤਾ ਹੈ। ਬਿਕਰਮ ਮਜੀਠੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਅਮਨ-ਕਾਨੂੰਨ ਦੇ ਮੁੱਦੇ ਦਾ ਸਿਆਸੀਕਰਨ ਕਰ ਕੇ ਮਨੁੱਖਤਾ ਦੇ ਖ਼ਿਲਾਫ਼ ਅਪਰਾਧ ਦੇ ਵਿੱਚ ਸ਼ਾਮਲ ਹੋ ਰਹੇ ਹਨ। ਕਿਉਂਕਿ ਕਿਸੇ ਸਿਆਸੀ ਆਗੂ 'ਤੇ ਇਲਜ਼ਾਮਬਾਜ਼ੀ ਨਾਲ ਪੰਜਾਬ 'ਚ ਮਿੱਥ ਕੇ ਕੀਤੇ ਜਾ ਰਹੇ ਕਤਲ,ਜਬਰ-ਜਨਾਹ ਅਤੇ ਹੋਰ ਫਿਰਕੂ ਘਟਨਾਵਾਂ ਨੂੰ ਰੋਕਿਆ ਨਹੀਂ ਜਾ ਸਕਦਾ।ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਧੋਖੇ ਦੀ ਰਾਜਨੀਤੀ ਨੂੰ ਬੰਦ ਕਰ ਕੇ ਪੰਜਾਬ ਨੂੰ ਪੰਜਾਬੀਆਂ ਲਈ ਸੁਰੱਖਿਅਤ ਬਣਾਇਆ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ।

CM @BhagwantMann indulging in crime against humanity by politicising law & order issue. Such a blame game won’t help Pbis but stopping targeted killings, extortions & communal flare-ups will. CM shud stop politics of deceit & make Punjab secure for Pbis or resign immediately.

— Bikram Singh Majithia (@bsmajithia) November 17, 2022

ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿੱਚ ਸ਼ਰਧਾਂਜਲੀ ਭਂੇਟ ਕਰਨ ਗਏ ਹੋਏ ਸਨ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਦਾ ਹਵਾਲਾ ਦੇ ਕੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਨ ਬਾਰੇ ਸਵਾਲ ਪੁੱਛਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਮਾਨ ਭੜਕ ਗਏ ਸਨ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਸ਼ਹੀਦਾਂ ਦੀ ਇਸ ਧਰਤੀ 'ਤੇ ਬਿਕਰਮ ਮਜੀਠੀਆ ਵਰਗੇ ਦਾ ਨਾਮ ਨਾ ਲਓ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਸੀ ਕਿ ਮਜੀਠੀਆ ਨੇ ਪੰਜਾਬ ਦੀ ਜਵਾਨੀ ਚਿੱਟੇ 'ਚ ਰੋਲ ਦਿੱਤੀ ਹੈ ,ਇਸ ਕਾਰਨ ਉਸ ਦਾ ਨਾਂ ਇੱਥੇ ਨਾ ਲਿਆ ਜਾਵੇ।ਜਿਸ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਉਨ੍ਹਾਂ 'ਤੇ ਪਲਟਵਾਰ ਕੀਤਾ ਹੈ।

Published by:Shiv Kumar
First published:

Tags: Aam Aadmi Party, AAP, Bhagwant Mann, Bikram Singh Majithia, Chandigarh, Punjab, SAD, Tweet