ਕੋਰੋਨਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੰਗਤ ਨੂੰ ਖਾਸ ਅਪੀਲ...

News18 Punjabi | News18 Punjab
Updated: March 24, 2020, 2:10 PM IST
share image
ਕੋਰੋਨਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੰਗਤ ਨੂੰ ਖਾਸ ਅਪੀਲ...
ਕੋਰੋਨਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੰਗਤ ਨੂੰ ਖਾਸ ਅਪੀਲ...

ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਅਫਵਾਹ ਨਾ ਫੈਲਾਏ। ਇਸ ਤੋਂ ਇਲਵਾ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਗੱਲ ਕੀਤੀ ਗਈ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾ ਦੀ ਗਿਣਤੀ 26 ਹੋ ਗਈ ਹੈ। ਇਸ ਦੌਰਾਨ ਕਈ ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ।ਕੋਰੋਨਾ ਵਾਇਰਸ ਨੂੰ ਲੈ ਕੇ ਆਮ ਲੋਕਾਂ ਵਿਚ ਕਈ ਅਫਵਾਹਾ ਫੈਲੀਆ ਹੋਈ ਹਨ। ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਅਫਵਾਹ ਨਾ ਫੈਲਾਏ। ਇਸ ਤੋਂ ਇਲਵਾ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਗੱਲ ਕੀਤੀ ਗਈ ਹੈ।

ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਲੈ ਕੇ ਵਿਦੇਸ਼ੀ ਲੋਕਾਂ ਬਾਰੇ ਕਈ ਗਲਤ ਮੈਸੇਜ ਜਾ ਗਲਤ ਧਾਰਨਾ ਬਣ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਕਿ ਕਿਸੇ ਵਿਦੇਸ਼ੀ ਬਾਰੇ ਗਲਤ ਸ਼ਬਦਾਲਵਲੀ ਨਾ ਵਰਤੀ ਜਾਵੇ। ਜੱਥੇਦਾਰ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਖਾਸ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ।

ਜਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ 26 ਹੋ ਗਈ ਹੈ ਇਸ ਤੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ 446 ਹੋ ਗਈ ਹੈ। ਇਹਨਾ ਵਿਚੋ 9 ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਇਹਨਾਂ ਕੇਸਾਂ ਵਿਚੋ ਠੀਕ ਹੋ ਕੇ 36 ਮਰੀਜ ਘਰ ਜਾ ਚੁੱਕੇ ਹਨ।
First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ