Home /News /punjab /

ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਬੱਸ ਅੱਡਿਆਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ

ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਬੱਸ ਅੱਡਿਆਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ

(ਫਾਇਲ ਫੋਟੋ)

(ਫਾਇਲ ਫੋਟੋ)

ਪੰਜਾਬ 'ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਖਬਰ ਆ ਰਹੀ ਹੈ ਕਿ ਪੰਜਾਬ ਦੇ ਬੱਸ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਆਈਐਸਆਈ ਨੇ ਪੰਜਾਬ ਵਿਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਘੜੀ ਗਈ ਹੈ। ਪੁਲਿਸ ਦੇ ਨਾਲ ਸੀਆਰਪੀ ਤਾਇਨਾਤ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ ...
 • Share this:

  ਪੰਜਾਬ 'ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਖਬਰ ਆ ਰਹੀ ਹੈ ਕਿ ਪੰਜਾਬ ਦੇ ਬੱਸ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਆਈਐਸਆਈ ਨੇ ਪੰਜਾਬ ਵਿਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਘੜੀ ਗਈ ਹੈ। ਪੁਲਿਸ ਦੇ ਨਾਲ ਸੀਆਰਪੀ ਤਾਇਨਾਤ ਕਰ ਦਿੱਤੀ ਗਈ ਹੈ।

  ਇਸ ਦੌਰਾਨ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਖਬਰ ਹੈ ਕਿ ਪੰਜਾਬ ਦੇ ਬੱਸ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ।

  ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਉਤੇ ਵਿਸ਼ੇਸ਼ ਚੌਕਸੀ ਵਧਾ ਦਿੱਤੀ ਗਈ ਹੈ। ਭੀੜ ਵਾਲੇ ਸਥਾਨਾਂ ਉਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

  ਸੂਤਰਾਂ ਮੁਤਾਬਕ ਅੱਤਵਾਦੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਰੀਬ 10 ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਵਿੱਚੋਂ 4 ਆਗੂ ਕਾਂਗਰਸ ਦੇ ਹਨ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਵਿਜੇਇੰਦਰ ਸਿੰਗਲਾ, ਗੁਰਕੀਰਤ ਕੋਟਲੀ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਨਾਂ ਵੀ ਸ਼ਾਮਲ ਹਨ। ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਨ੍ਹਾਂ 10 ਸਿਆਸਤਦਾਨਾਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

  ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੀ 24 ਅਗਸਤ ਨੂੰ ਪੰਜਾਬ ਫੇਰੀ ਉਤੇ ਆ ਰਹੇ ਹਨ। ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸੀ ਉਤੇ ਹਨ।

  ਉਧਰ, ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ।

  ਉਸ ਨੇ ਵੀਡੀਓ ਵਿਚ ਕਿਹਾ ਕਿ ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਾਂਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੰਜਾਬ 'ਚ ਰੈਫਰੈਂਡਮ ਕਰਵਾਉਣਗੇ, ਸਾਡੇ ਵਰਕਰ ਪੰਜਾਬ ਮੋਹਾਲੀ ਪਹੁੰਚ ਚੁੱਕੇ ਹਨ।

  ਉਸ ਨੇ ਕਿਹਾ ਕਿ ਪੰਜਾਬ ਵਿੱਚ ਪ੍ਰੋਪੇਲਡ ਗਰਨੇਡ ਵੀ ਵਰਤੇ ਜਾਂਦੇ ਹਨ ਅਤੇ ਰੈਫਰੈਂਡਮ ਵੀ। ਉਸ ਨੇ ਕਿਹਾ ਕਿ 24 ਅਗਸਤ ਨੂੰ ਇਕੱਠੇ ਹੋ ਜਾਵੋ ਤੇ ਖਾਲਿਸਤਾਨੀ ਝੰਡੇ ਹੱਥਾਂ ਵਿਚ ਫੜ ਲਵੋ। ਪਹਿਲਾਂ ਵੀ ਮੋਦੀ ਨੂੰ ਵਾਪਸ ਮੋੜਿਆ ਸੀ ਤੇ ਹੁਣ ਵੀ ਵਾਪਸ ਮੋੜਾਂਗੇ।

  ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਤਰੀਕ ਨੂੰ ਪੰਜਾਬ ਆ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ।

  Published by:Gurwinder Singh
  First published:

  Tags: Attack, Punjab Police