Home /News /punjab /

1984 ਦੀ ਸਿੱਖ ਨਸਲਕੁਸ਼ੀ 'ਚ ਸ਼ਾਮਲ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਕਤਲ ਦਾ ਮੁਕੱਦਮਾ ਚਲਾਇਆ ਜਾਵੇ : ਅਕਾਲੀ ਦਲ

1984 ਦੀ ਸਿੱਖ ਨਸਲਕੁਸ਼ੀ 'ਚ ਸ਼ਾਮਲ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਕਤਲ ਦਾ ਮੁਕੱਦਮਾ ਚਲਾਇਆ ਜਾਵੇ : ਅਕਾਲੀ ਦਲ

SAD 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਰੋਡ ਸ਼ੋਅ ਕੱਢੇਗਾ (file photo)

SAD 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਰੋਡ ਸ਼ੋਅ ਕੱਢੇਗਾ (file photo)

ਕਾਂਗਰਸੀ ਵਿਧਾਇਕ ਕੁਲਦੀਪ ਵੈਦ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ ਜਿਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਦਰਾ ਗਾਂਧੀ ਦੇ ਕਤਲ ਦਾ ਬਦਲਾ ਲੈਣ ਲਈ 5 ਹਜ਼ਾਰ ਤੋਂ ਜ਼ਿਆਦਾ ਸਿੱਖਾਂ ਦਾ ਕਤਲ ਕੀਤਾ : ਬਿਕਰਮ ਸਿੰਘ ਮਜੀਠੀਆ

 • Share this:

  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ 1984 ਦੀ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਕਿਉਂਕਿ ਹੁਣ ਪੰਜਾਬ ਕਾਂਗਰਸ ਦੇ ਵਿਧਾਇਕ ਨੇ ਆਪ ਮੰਨ ਲਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਸੀ।

  ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਖੁਦ ਹੀ ਇਹ ਸਾਜ਼ਿਸ਼ ਬੇਨਕਾਬ ਕਰ ਦਿੱਤੀ ਹੈ ਤੇ ਇਕ ਲਾਈਵ ਬਹਿਸ ਦੌਰਾਨ ਇਸ ਮਾਮਲੇ ਦਾ ਸੱਚ ਲੋਕਾਂ ਸਾਹਮਣੇ ਰੱਖ ਦਿੱਤਾ ਹੈ।

  ਉਹਨਾ ਕਿਹਾ ਕਿ ਹੁਣ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਭਰੋਸੇਯੋਗ ਵਿਅਕਤੀਆਂ ਸਮੇਤ ਉਹਨਾਂ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਕਤਲ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ ਜਿਹਨਾ ਨੇ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਇਸ ਨਸਲਕੁਸ਼ੀ ਨੁੰ ਇਹ ਕਹਿ ਕੇ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਜਦੋਂ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ।

  ਉਹਨਾਂ ਕਿਹਾ ਕਿ ਵੱਖ ਵੱਖ ਚਸ਼ਮਦੀਦ ਗਵਾਹਾਂ ਨੇ ਆਪਣੀ ਨਜ਼ਦੀਕੀਆਂ ਰਾਹੀਂ ਇਹ ਕਤਲੇਆਮ ਕਰਵਾਉਣ ਵਿਚ ਗਾਂਧੀ ਪਰਿਵਾਰ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਸੀ। ਇਹਨਾਂ ਸਾਰੇ ਲੋਕਾਂ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।

  ਸ. ਬਿਕਰਮ ਸਿੰਘ ਮਜੀਠੀਆ ਨੇ ਗਾਂਧੀ ਪਰਿਵਾਰ ਨੁੰ ਵੀ ਆਖਿਆ ਕਿ ਉਹ 1984 ਦੀ ਸਿੱਖ ਨਸਲਕੁਸ਼ੀ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਜ਼ਖ਼ਮੀ 37 ਸਾਲ ਬਾਅਦ ਹਾਲੇ ਵੀ ਅੱਲ੍ਹੇ ਹਨ। ਉਹਨਾਂ ਕਿਹਾ ਕਿ ਸਿੱਖ ਭਾਈਚਾਰਾ ਇਹ ਜ਼ਖ਼ਮ ਭਰਨਾ ਚਾਹੁੰਦਾ ਹੈ ਪਰ ਇਹ ਤਾਂ ਹੀ ਸੰਭਵ ਹੈ ਜਦੋਂ ਇਸ ਕਤਲੇਆਮ ਵਿਚ ਸ਼ਾਮਲ ਸਾਰੇ ਕਾਂਗਰਸੀ ਆਗੂਆਂ ਨੁੰ ਜੇਲ੍ਹਾਂ ਵਿਚ ਡੱਕਿਆ ਜਾਵੇ ਤੇ ਇਸ ਕਤਲੇਆਮ ਦੇ ਸਾਜ਼ਿਸ਼ਕਰਤਾ ਨੁੰ ਵੀ ਸਜ਼ਾ ਮਿਲੇ।

  ਅੱਜ ਦੀ ਲਾਈਵ ਬਹਿਸ ਬਾਰੇ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਵੈਦ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਇੰਦਰਾ ਗਾਂਧੀ ਦੀ ਮੌਤ ਦਾ ਬਦਲਾ ਲੈਣ ਲਈ 5000 ਸਿੱਖਾਂ ਦਾ ਕਤਲ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਵੈਦ ਕੋਲ ਅਜਿਹੀ ਲੁਕਵੀਂ ਜਾਣਕਾਰੀ ਹੈ ਜਿਸਦੇ ਬਲਬੂਤੇ ਉਹਨਾਂ ਅਜਿਹਾ ਵੱਡਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਸ੍ਰੀ ਵੈਦ ਦੇ ਖਿਲਾਫ ਕੇਸ ਦਰਜ ਕਰ ਕੇ ਕੇ ਉਹਨਾਂ ਤੋਂ ਪੁੱਛ ਗਿੱਛ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਾਰੀ ਸਾਜ਼ਿਸ਼ ਦੀ ਜੜ੍ਹ ਦਾ ਪਤਾ ਲਾਇਆ ਜਾ ਸਕੇ।

  ਸ. ਮਜੀਠੀਆ ਨੇ ਇਹ ਵੀ ਕਿਹਾ ਕਿ ਇਹ ਘਟਨਾ ਕਾਂਗਰਸ ਪਾਰਟੀ ਦੀ ਮਾਨਸਿਕਤਾ ਵੀ ਦਰਸਾਉਂਦੀ ਹੈ ਕਿਉਂਕਿ ਇਸ ਪਾਰਟੀ ਨੇ ਨਾ ਸਿਰਫ 1984 ਵਿਚ ਸਿੱਖਾਂ ਨੁੰ ਜਿਉਂਦੇ ਸਾੜਿਆ ਬਲਕਿ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਕੀਤੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਵਿਚ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ ਤੇ ਇਹ ਸੂਬੇ ਵਿਚ ਸੱਤਾ ਹਾਸਲ ਕਰਨ ਵਾਸਤੇ ਲਾਸਤੇ ਲਗਾਤਾਰ ਸਿੱਖ ਸੰਸਥਾਵਾਂ ਨੁੰ ਕਮਜ਼ੋਰ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੁੰ ਇਸ ਲਈ ਸਬਕ ਸਿਖਾਇਆ ਜਾਣਾ ਜ਼ਰੂਰੀ ਹੈ ਅਤੇ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਇਸ ਸਾਰੀ ਨਸਲਕੁਸ਼ੀ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸਦੇ ਦੋਸ਼ੀਆਂ ਨੂੰ ਸਜ਼ਾ ਮਿਲੇ।

  Published by:Ashish Sharma
  First published:

  Tags: 1984 protest, Anti-sikh riots, Bikram Singh Majithia, Shiromani Akali Dal