Home /News /punjab /

27 ਸਤੰਬਰ ਨੂੰ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਪੂਰਾ ਭਾਰਤ ਬੰਦ ਰਹੇਗਾ : ਗੁਰਨਾਮ ਚੜੂਨੀ

27 ਸਤੰਬਰ ਨੂੰ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਪੂਰਾ ਭਾਰਤ ਬੰਦ ਰਹੇਗਾ : ਗੁਰਨਾਮ ਚੜੂਨੀ

ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਤੇ ਲੱਖਾ ਸਿਧਾਣਾ

ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਤੇ ਲੱਖਾ ਸਿਧਾਣਾ

ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਚੜੂਨੀ,ਲੱਖਾ ਸਿਧਾਣਾ,ਕਨਵਰ ਗਰੇਵਾਲ ਅਤੇ ਹੋਰ ਉਘੀਆਂ ਸਖਸ਼ੀਅਤਾ

 • Share this:
   Sidharth Arora

  ਤਰਨਤਾਰਨ ਦੇ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਅੱਜ ਨੌਜਵਾਨ ਕਿਸਾਨ ਮਜ਼ਦੂਰ ਏਕਤਾ ਵਲਟੋਹਾ ਵੱਲੋਂ ਕਿਸਾਨਾਂ ਦੀ ਮਹਾਂ ਰੈਲੀ ਕੀਤੀ ਗਈ। ਰੈਲੀ ਵਿੱਚ ਹਜ਼ਾਰਾਂ ਦੀ ਤਦਾਦ ਨਾਲ ਕਿਸਾਨਾਂ ਨੇ ਹਿੱਸਾ ਲਿਆ।  ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਅਤੇ ਲੱਖਾ ਸਧਾਣਾ ਨੇ ਕਿਸਾਨਾਂ ਦੀ ਇਸ ਮਹਾਂ ਰੈਲੀ ਨੂੰ ਸੰਬੋਧਨ ਕੀਤਾ।

  ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ਲਾਠੀਚਾਰਜ ਕਰਵਾ ਕੇ ਕਦੇ ਉਨ੍ਹਾਂ ਨੂੰ ਨਕਸਲੀ ਅਤੇ ਕਦੇ ਅਤਿਵਾਦੀ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੀਡਰ ਵੀ ਕਿਸਾਨਾਂ ਨੂੰ ਆਪਣਾ ਟਾਰਗੇਟ ਬਣਾ ਰਹੇ ਹਨ ਪਰ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਨਹੀਂ ਉੱਠਣਗੇ।

  ਇਸ ਉਪਰੰਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੱਖਾ ਸਿਧਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵੱਲੋਂ ਜਿਸ ਤਰੀਕਾਂ ਦਾ ਅੱਜ ਮਾਝੇ ਦੀ ਦਾਣਾ ਮੰਡੀ ਅਮਰਕੋਟ ਵਿਖੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਹੈ। ਇਸ ਤੋਂ ਇਹ ਜ਼ਾਹਰ ਹੋ ਚੁੱਕਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਜਲਦੀ ਹੀ ਗੋਡੇ ਟੇਕ ਕੇ ਗਈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ ਇਸ ਉਪਰੰਤ ਉਨ੍ਹਾਂ ਨੇ ਕਿਸਾਨਾਂ ਤੇ ਹਰਿਆਣਾ ਵਿਖੇ ਹੋਏ ਲਾਠੀਚਾਰਜ ਦੀ ਵੀ ਕਰਦੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਖੱਟਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਲੱਖਾ ਸਧਾਣਾ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਿਸਾਨਾਂ ਨੂੰ ਨਵਾਂ ਰਸਤਾ ਦਿਖਾਇਆ ਜਾਵੇਗਾ।
  Published by:Ashish Sharma
  First published:

  Tags: Rally, Tarn taran

  ਅਗਲੀ ਖਬਰ