ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਜੰਗਲਾਤ ਅਤੇ ਸਮਾਜ ਭਲਾਈ ਵਿਭਾਗ ਦੇ ਰਹੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਵਿਜੀਲੈਂਸ ਵਿਭਾਗ ਮੁਹਾਲੀ ਦੀ ਟੀਮ ਨੇ ਅੱਜ ਸਵੇਰੇ ਉਸ ਦੇ ਅਮਲੋਹ ਸਥਿਤ ਨਿਵਾਸ ਸਥਾਨ ਤੋਂ ਅੱਜ ਤੜਕੇ 3 ਵਜੇ ਦੇ ਕਰੀਬ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕਰ ਲਿਆ।
ਬਾਅਦ ਦੁਪਹਿਰ ਧਰਮਸੋਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਧਰਮਸੋਤ ਨੇ ਮੀਡੀਆ ਨਾਲ ਗੱਲ ਕਰਨ ਤੋਂ ਦੂਰੀ ਬਣਾਈ ਰੱਖੀ ਤੇ ਸਿਰਫ ਇਨ੍ਹਾਂ ਹੀ ਆਖਿਆ ਕਿ ਉਸ ਉਤੇ ਲਾਏ ਗਏ ਦੋਸ਼ ਗਲਤ ਹਨ।
ਉਸ ਨੂੰ ਗਲਤ ਫਸਾਇਆ ਗਿਆ ਹੈ। ਉਧਰ, ਧਰਮਸੋਤ ਦੇ ਪਰਿਵਾਰ ਨੇ ਪੰਜਾਬ ਦੀ ਆਪ ਸਰਕਾਰ ਉਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਆਖਿਆ ਕਿ ਧਰਮਸੋਤ ਨਿਰਦੋਸ਼ ਹੈ ਤੇ ਉਸ ਨੂੰ ਜਾਣਬੁਝ ਕੇ ਫਸਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦੀ ਟੀਮ ਕੰਧਾਂ ਟੱਪ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਗਈ ਤੇ ਪਾਣੀ ਵੀ ਨਹੀਂ ਪੀਣ ਦਿੱਤਾ। ਪਰਿਵਾਰ ਨੇ ਆਖਿਆ ਕਿ ਸਰਕਾਰ ਨੇ ਆਪਣੀ ਨਕਾਮੀ ਛੁਪਾਉਣ ਲਈ ਇਹ ਸਭ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਧਰਮਸੋਤ ਜੇ ਅਜਿਹਾ ਹੁੰਦਾ ਤਾਂ ਅਸੀਂ ਅੱਜ ਦਿਹਾੜੀਆਂ ਨਾ ਕਰਦੇ ਹੁੰਦੇ।
ਅਸੀਂ ਅੱਜ ਵੀ ਕਬਾੜ ਦਾ ਕੰਮ ਕਰਦੇ ਹਾਂ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੂਤਰਾਂ ਨੇ ਦੱਸਿਆ ਕਿ ਇਹ ਜਾਣਕਾਰੀ ਮਿਲੀ ਸੀ ਕਿ ਧਰਮਸੋਤ ਦੇ ਮੰਤਰੀ ਹੁੰਦਿਆਂ ਇਨ੍ਹਾਂ ਦੋਵਾਂ ਨੇ ਜੰਗਲਾਤ ਵਿਭਾਗ ਵਿੱਚ ਹੋਈਆਂ ਕਥਿਤ ਗਲਤੀਆਂ ਦੇ ਵੇਰਵੇ ਮੁਹੱਈਆ ਕਰਵਾਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਰੈਲ ਵਿੱਚ ਧਰਮਸੋਤ ਖ਼ਿਲਾਫ਼ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sadhu Singh Dharamsot, Sadhu singh dharmsot