• Home
  • »
  • News
  • »
  • punjab
  • »
  • ALONG WITH SUKHJINDER RANDHAWA THESE TWO LEADERS WILL BE APPOINTED DEPUTY CHIEF MINISTER

ਸੁਖਜਿੰਦਰ ਰੰਧਾਵਾ ਦੇ ਨਾਲ ਇਨ੍ਹਾਂ ਦੋ ਆਗੂਆਂ ਨੂੰ ਲਾਇਆ ਜਾ ਸਕਦੈ ਉਪ ਮੁੱਖ ਮੰਤਰੀ: ਸੂਤਰ

 (ਫਾਇਲ ਫੋਟੋ)

(ਫਾਇਲ ਫੋਟੋ)

  • Share this:
    ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਪਣ ਦਾ ਫੈਸਲਾ ਲੈ ਲਿਆ ਹੈ। ਹਾਈ ਕਮਾਨ ਨੇ ਰੰਧਾਵਾ ਦੇ ਨਾਮ ਉਤੇ ਮੋਹਰ ਲਗਾ ਦਿੱਤੀ ਹੈ। ਫਿਲਹਾਲ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਨਾਲ ਦੋ ਉਪ ਮੁੱਖ ਮੰਤਰੀ ਵੀ ਲਾਏ ਜਾਣਗੇ। ਜਿਨ੍ਹਾਂ ਬਾਰੇ ਵੀ ਫੈਸਲਾ ਲੈ ਲਿਆ ਗਿਆ ਹੈ।

    ਅਰੁਣਾ ਚੌਧਰੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਡਿਪਟੀ ਸੀਐਮ ਲਾਉਣ ਬਾਰੇ ਵੀ ਚਰਚਾ ਹੈ। ਹਾਲਾਂਕਿ ਫਿਲਹਾਲ ਕੋਈ ਵੀ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰ ਦੱਸਦੇ ਹਨ ਕਿ ਇਸ ਬਾਰੇ ਆਖਰੀ ਫੈਸਲਾ ਲੈ ਲਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸ, ਹਿੰਦੂ ਵੋਟ ਬੈਂਕ ਨੂੰ ਆਪਣੇ ਹੱਕ ਵਿਚ ਕਰਨ ਲਈ ਇਸ ਤਰ੍ਹਾਂ ਦੀ ਰਣਨੀਤੀ ਬਣਾ ਰਹੀ ਹੈ।

    ਸੂਤਰਾਂ ਮੁਤਾਬਕ ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।

    ਉਧਰ, ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ ਰਹੀ। ਫਿਲਹਾਲ ਰੰਧਾਵਾ ਬਾਰੇ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ  ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।
    Published by:Gurwinder Singh
    First published: