ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਨੀਲ ਜਾਖੜ ਦੇ ਨਾਂ 'ਤੇ ਚਰਚਾ ਸਿਖਰ 'ਤੇ ਹੈ। ਸੂਤਰਾਂ ਮੁਤਾਬਕ ਹੁਣ ਅੰਬਿਕਾ ਸੋਨੀ ਦਾ ਨਾਮ ਵੀ ਮੁੱਖ ਮੰਤਰੀ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਦੇਰ ਰਾਤ ਰਾਹੁਲ ਗਾਂਧੀ ਦੇ ਘਰ ਹੋਈ ਮੀਟਿੰਗ ਵਿਚ ਅੰਬਿਕਾ ਸੋਨੀ ਦੇ ਨਾਮ ’ਤੇ ਵੀ ਚਰਚਾ ਹੋਈ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਮ ਦੀ ਸਿਫਾਰਸ਼ ਕੀਤੀ।
ਹਾਈਕਮਾਨ ਨੇ ਇੱਕ ਵਾਰ ਫਿਰ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਇਸ ਬੈਠਕ 'ਚ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਂ' ਤੇ ਮੋਹਰ ਲੱਗੇਗੀ। ਉਂਜ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਮ ਵੀ ਚੱਲ ਰਹੇ ਹਨ। ਕਾਂਗਰਸ ਹਾਈ ਕਮਾਨ ਹਿੰਦੂ ਚਿਹਰੇ ਨੂੰ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਇੱਛੁਕ ਹੈ ਤਾਂ ਜੋ ਹਿੰਦੂ ਵੋਟ ਬੈਂਕ ਨੂੰ ਨਾਲ ਜੋੜਿਆ ਜਾ ਸਕੇ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਅਹੁਦੇ ਲਈ ਅੰਬਿਕਾ ਸੋਨੀ ਦੇ ਨਾਮ ’ਤੇ ਵੀ ਚਰਚਾ ਹੋਈ ਸੀ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਹੈ। ਹਾਈ ਕਮਾਨ ਵੱਲੋਂ ਮੁੱਖ ਮੰਤਰੀ ਦੇ ਨਾਲ ਦੋ ਡਿਪਟੀ ਮੁੱਖ ਮੰਤਰੀ ਬਣਾਏ ਜਾਣ ਦੀ ਵੀ ਰਣਨੀਤੀ ਹੈ।
ਦਲਿਤ ਚਿਹਰੇ ਵਜੋਂ ਚਰਨਜੀਤ ਚੰਨੀ ਦੇ ਨਾਮ ’ਤੇ ਵਿਚਾਰ ਹੋ ਰਿਹਾ ਹੈ ਅਤੇ ਜੇਕਰ ਜਾਖੜ ਮੁੱਖ ਮੰਤਰੀ ਬਣਦੇ ਹਨ ਤਾਂ ਦੂਜੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਜਾਂ ਤ੍ਰਿਪਤ ਰਾਜਿੰਦਰ ਬਾਜਵਾ ’ਚੋਂ ਕੋਈ ਇਕ ਹੋ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਭਾਵੇਂ ਸੁਨੀਲ ਜਾਖੜ ਦਾ ਨਾਂ ਸਭ ਤੋਂ ਉਪਰ ਚੱਲ ਰਿਹਾ ਹੈ, ਪਰ ਜਾਖੜ ਦੇ ਨਾਂ ਬਾਰੇ ਵਿਧਾਇਕ ਦਲ ਦੇ ਸਾਰੇ ਨੇਤਾ ਸਹਿਮਤ ਨਹੀਂ ਜਾਪਦੇ। ਇਹੀ ਕਾਰਨ ਹੈ ਕਿ ਇਕ ਵਾਰ ਫਿਰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਹਾਈ ਕਮਾਂਡ ਵੱਲੋਂ ਭੇਜੇ ਗਏ ਤਿੰਨ ਸੁਪਰਵਾਈਜ਼ਰ ਵੀ ਵਿਧਾਇਕਾਂ ਦੇ ਨਾਲ ਮੌਜੂਦ ਰਹਿਣਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Punjab Congress, Punjab youth congress