• Home
 • »
 • News
 • »
 • punjab
 • »
 • AMBIKA SONI REFUSAL TO BECOME CHIEF MINISTER CITES HEALTH REASONS

ਅੰਬਿਕਾ ਸੋਨੀ ਵੱਲੋਂ ਮੁੱਖ ਮੰਤਰੀ ਬਣਨ ਤੋਂ ਇਨਕਾਰ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ

ਅੰਬਿਕਾ ਸੋਨੀ ਵੱਲੋਂ ਮੁੱਖ ਮੰਤਰੀ ਬਣਨ ਤੋਂ ਇਨਕਾਰ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ (ਫਾਇਲ ਫੋਟੋ)

ਅੰਬਿਕਾ ਸੋਨੀ ਵੱਲੋਂ ਮੁੱਖ ਮੰਤਰੀ ਬਣਨ ਤੋਂ ਇਨਕਾਰ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ (ਫਾਇਲ ਫੋਟੋ)

 • Share this:
  ਸੂਤਰਾਂ ਤੋਂ ਜਾਣਕਾਰੀ  ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅੰਬਿਕਾ ਸੋਨੀ ਦੇ ਨਾਮ ਨੂੰ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਸੀ।

  ਇਸ ਤੋਂ ਪਹਿਲਾਂ ਸੂਤਰਾਂ ਤੋਂ ਖਬਰ ਮਿਲੀ ਸੀ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਸੀ ਕਿ ਉਹ ਰਾਜ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਰ ਹੁਣ ਅੰਬਿਕਾ ਸੋਨੀ ਨੇ ਖੁਦ ਹੀ ਵੱਡਾ ਅਹੁਦਾ ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਵੇਰੇ 11 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਦੱਸਿਆ ਕਿ ਕੱਲ੍ਹ ਹਰੀਸ਼ ਰਾਵਤ ਜੀ ਅਤੇ ਅਜੇ ਮਾਕਨ ਨਾਲ ਵਿਧਾਇਕਾਂ ਦੀ ਮੀਟਿੰਗ ਹੋਈ ਸੀ। ਇੱਕ ਮਤਾ ਪਾਸ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਸੋਨੀਆ ਗਾਂਧੀ ਦਾ ਫੈਸਲਾ ਅੰਤਿਮ ਹੋਵੇਗਾ। ਅੱਜ ਤੁਹਾਨੂੰ ਫੈਸਲੇ ਬਾਰੇ ਪਤਾ ਲੱਗ ਜਾਵੇਗਾ।
  Published by:Gurwinder Singh
  First published: