ਅਮਰੀਕਾ ਦੀ ਯੂਨੀਵਰਸਿਟੀ ਨੇ ਸਿੱਖਾਂ ਨੂੰ 'ਸ੍ਰੀ ਸਾਹਿਬ' ਪਹਿਨਣ ਦੀ ਇਜਾਜ਼ਤ ਦੇ ਦਿੱਤੀ ਹੈ। ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਉਹ ਕੈਂਪਸ ਵਿਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਹਿਨਣ ਦੀ ਇਜਾਜ਼ਤ ਦੇਵੇਗੀ।
ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨੇ ਬਿਆਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਕੈਂਪਸ ਵਿਚ ਗਾਤਰਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਸ਼ਰਤ ਇਹ ਹੋਵੇਗੀ ਕਿ ਗਾਤਰਾ ਤਿੰਨ ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ, ਉਹ ਪੁਸ਼ਾਕ ਅੰਦਰ ਹੋਵੇ ਤੇ ਦਿੱਸੇ ਨਾ।
ਦੱਸ ਦਈਏ ਕਿ ਇਹ ਫੈਸਲਾ ਦੋ ਮਹੀਨੇ ਪਹਿਲਾਂ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਗਾਤਰਾ ਪਹਿਨਣ ਕਾਰਨ ਹੱਥਕੜੀ ਲਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sikh boy, Sikh News, Sikh Pilgrims