ਚੋਣ ਪ੍ਰਚਾਰ ਦੌਰਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਡੇਰਾ ਬਿਆਸ ਵਿਖੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।
ਅਮਿਤ ਸ਼ਾਹ ਵਲੋਂ ਇਸ ਦੀ ਜਾਣਕਾਰੀ ਆਪਣੇ ਟਵੀਟਰ ਉਤੇ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰੀ ਮੁਖੀ ਨਾਲ ਮੁਲਾਕਾਤ ਕੀਤੀ ਗਈ ਸੀ।
ਅਮਿਤ ਸ਼ਾਹ ਨੇ ਆਪਣੇ ਟਵੀਟਰ ਉਤੇ ਲਿਖਿਆ ਹੈ-ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।
ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ। pic.twitter.com/ajHxUwx64D
— Amit Shah (@AmitShah) February 16, 2022
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Assembly Elections 2022, Dera Beas, Punjab Assembly Polls 2022, Punjab BJP, Punjab Election 2022