ਅੰਮ੍ਰਿਤਪਾਲ ਸਿੰਘ ਦੇ ਸਾਥੀਆਂ (Operation Amritpal) ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਅਸਾਮ ਲਿਜਾਇਆ ਗਿਆ ਹੈ। ਪੁਲਿਸ ਇਨ੍ਹਾਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਭਾਵੇਂ ਪੁਲਿਸ ਨੇ ਇਨ੍ਹਾਂ ਦੇ ਨਾਮ ਨਹੀਂ ਦੱਸੇ ਪਰ ਤਸਵੀਰਾਂ ਵਿਚ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵੀ ਨਜ਼ਰ ਆ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਇਨ੍ਹਾਂ ਵਿਚੋਂ 4 ਸਾਥੀਆਂ ਨੂੰ ਅਸਾਨ ਲਿਜਾਇਆ ਗਿਆ ਹੈ।
ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Amritpal, Amritpal Singh Khalsa, Amritpal singh Twitter, Operation Amritpal