‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਉਧਰ, ਹੁਣ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਦੇ ਪਾਕਿਸਤਾਨੀ ਖੁਫੀਆ ਏਜੰਸੀ ISI ਨਾਲ ਦੇ ਲਿੰਕ ਹਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਤੋਂ ਅੰਮ੍ਰਿਤਪਾਲ ਨੂੰ ਕਰੀਬ 35-40 ਕਰੋੜ ਰੁਪਏ ਦੀ ਫੰਡਿੰਗ ਹੋਈ ਹੈ।
ਅੰਮ੍ਰਿਤਪਾਲ ਜੋ ਗੱਡੀਆਂ ਵਰਤਦਾ ਸੀ ਜਿਨ੍ਹਾਂ ਵਿਚੋਂ Isuzu, Endeavour ਅਤੇ Mercedes ਮੁੱਖ ਹਨ ਕਿਸ ਦੇ ਨਾਮ 'ਤੇ ਹਨ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।
ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਸ਼ਾਹਕੋਟ ਇਲਾਕੇ ਦੀ ਆਈ ਹੈ ਅਤੇ ਉਸ ਦੀ ਪੈੜ ਨੱਪਣ ਲਈ ਪੁਲਿਸ ਵੱਲੋਂ ਸਾਰੇ ਮੋਬਾਈਲ ਨੈੱਟਵਰਕ ਖੰਗਾਲੇ ਜਾ ਰਹੇ ਹਨ। ਪੁਲਿਸ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਅਹਿਮ ਮੰਨ ਕੇ ਚੱਲ ਰਹੀ ਹੈ। ਖ਼ੁਫ਼ੀਆ ਵਿੰਗ ਵੱਲੋਂ ਉਨ੍ਹਾਂ ਸਮਰਥਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਇਸ ਅਪਰੇਸ਼ਨ ਦੇ ਵਿਰੋਧ ’ਚ ਕੋਈ ਰੋਹ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਅਪਰੇਸ਼ਨ ਦੀ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Amritpal, Amritpal singh, Amritpal Singh Khalsa, Waris Punjab De