ਅੰਮ੍ਰਿਤਪਾਲ ਸਿੰਘ ਦਾ ਕਥਿਤ ਸਾਥੀ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ । ਇਸ ਨੂੰ ਪੁਲਿਸ ਨੇ ਜੋਗਾ ਸਿੰਘ ਨੂੰ ਸਾਹਨੇਵਾਲ ਤੋਂ ਹਿਰਾਸਤ ਵਿੱਚ ਲਿਆ ਹੈ । ਇਹ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸਾਥੀਦ ਦੱਸਿਆ ਜਾ ਰਿਹਾ ਹੈ ।ਇਹ ਜਾਣਕਾਰੀ ਮਿਲੀ ਹੈ ਕਿ ਜੋਗਾ ਸਿੰਘ ਦਾ ਮੋਬਾਇਲ ਫੋਨ ਅੰਮ੍ਰਿਤਪਾਲ ਸਿੰਘ ਨੇ ਕਈ ਵਾਰ ਇਸਤੇਮਾਲ ਕੀਤਾ ਸੀ । ਅੰਮ੍ਰਿਤਪਾਲ ਸਿੰਘ ਜਦੋਂ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਸੀ ਤਾਂ ਇਸ ਦੌਰਾਨ ਉਸ ਨੇ ਜੋਗਾ ਸਿੰਘ ਦਾ ਮੋਬਾਇਲ ਫੋਨ ਇਸਤੇਮਾਲ ਕੀਤਾ ਸੀ । ਪੁਲਿਸ ਨੂੰ ਹੁਣ ਜੋਗਾ ਸਿੰਘ ਤੋਂ ਬਹੁਤ ਖੁਲਾਸੇ ਹੋਣ ਦੀ ਉਮੀਦ ਹੈ , ਪੁਲਿਸ ਇਸ ਤੋਂ ਪੁੱਛਗਿੱਛ ਕਰ ਕੇ ਅੰਮ੍ਰਿਤਪਾਲ ਸਿੰਘ ਦੇ ਟਿਕਾਣੇ ਤੱਕ ਪਹੁੰਚ ਸਕਦੀ ਹੈ । ਪੁਲਿਸ ਦੇ ਮੁਤਾਬਕ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸਾਥੀ ਸੀ ਦਰਅਸਲ ਅੰਮ੍ਰਿਤਪਾਲ ਸਿੰਘ ਜਿਥੇ ਵੀ ਜਾਂਦਾ ਸੀ ਜੋਗਾ ਸਿੰਘ ਉਸ ਦੇ ਨਾਲ ਜਾਂਦਾ ਸੀ ।
ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਪਹਿਲਾਂ ਇੱਕ ਵੀਡੀਓ ਜਾਰੀ ਕੀਤੀ ਸੀ ਜਿਸ ਤੋਂ ਬਾਅਦ ਉਸ ਨੇ ਇੱਕ ਆਡੀਓ ਜਾਰੀ ਕੀਤੀ ਸੀ ਅਤੇ ਆਡੀਓ ਜਾਰੀ ਕਰਨ ਤੋਂ ਬਾਅਦ ਫਿਰ ਉਸ ਨੇ ਵੀਡੀਓ ਜਾਰੀ ਕਰ ਕੇ ਸਿਖ ਸੰਗਤ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਜਲਦ ਹੀ ਸੰਸਾਰ ਦੇ ਸਾਹਮਣੇ ਪ੍ਰਕਟ ਹੋ ਜਾਵੇਗਾ । ਇਸ ਦੇ ਨਾਲ ਹੀ ਉਸ ਨੇ ਸਰਬੱਤ ਖਾਲਸਾ ਸੱਦਣ ਦੀ ਵੀ ਅਪੀਲ ਕੀਤੀ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Punjab Police, Punjabi News, Waris Punjab De