ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਾਥੀ ਸਰਬਜੀਤ ਕਲਸੀ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਰਅਸਲ ਸਰਬਜੀਤ ਕਲਸੀ ਦੀ ਪਤਨੀ ਨੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਸਰਬਜੀਤ ਕਲਸੀ ਨੂੰ ਦਲਜੀਤ ਕਲਸੀ ਵਜੋਂ ਜਾਣਿਆ ਜਾਂਦਾ ਹੈ। ਕਲਸੀ ਐਨਐਸਏ ਅਧੀਨ ਹੈ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਕਲਸੀ ਨੂੰ ਪਟੀਸ਼ਨ 'ਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਦਰਅਸਲ ਦਲਜੀਤ ਕਲਸੀ ਨੂੰ 19 ਮਾਰਚ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਸਰਬਜੀਤ ਕਲਸੀ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਹਾਈ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਈ ਹੁਣ ਇਸ ਮਾਮਲੇ ਦੀ ਸੁਣਵਾਈ 28 ਮਾਰਚ ਨੂੰ ਹੋਵੇਗੀ ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋ ਅਜੇ ਤੱਕ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਉਸ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਦੂਜੇ ਪਾਸੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ਅਤੇ ਅਦਾਲਤ ਵਿੱਚ ਪੇਸ਼ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅੰਮ੍ਰਿਤਪਾਲ ਦੇ ਵਕੀਲ ਨੇ ਹੈਬੀਅਸ ਕਾਰਪਸ ਰਿੱਟ ਦਾਇਰ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ ਜਾ ਰਿਹਾ ਹੈ। ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Habeas corpus petition, Punjab And Haryana High Court, Punjab government, Punjab Police, Sarbjit kalsi