Home /News /punjab /

Video: ਅੰਮ੍ਰਿਤਪਾਲ ਦੇ ਕਰੀਬੀ ਅਵਤਾਰ ਸਿੰਘ ਖੰਡਾ ਦਾ ਦਾਅਵਾ, ਨਹੀਂ ਹੋਇਆ ਗ੍ਰਿਫ਼ਤਾਰ

Video: ਅੰਮ੍ਰਿਤਪਾਲ ਦੇ ਕਰੀਬੀ ਅਵਤਾਰ ਸਿੰਘ ਖੰਡਾ ਦਾ ਦਾਅਵਾ, ਨਹੀਂ ਹੋਇਆ ਗ੍ਰਿਫ਼ਤਾਰ

(ਫੋਟੋ ਵੀਡੀਓ ਗਰੈਬ)

(ਫੋਟੋ ਵੀਡੀਓ ਗਰੈਬ)

ਦੱਸ ਦਈਏ ਕਿ ਖੰਡਾ ਨੂੰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਦੱਸਿਆ ਜਾਂਦਾ ਹੈ। ਉਸ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ ਗਿਆ ਹੈ। ਖੁਫੀਆ ਏਜੰਸੀਆਂ ਵੱਲੋਂ ਤਿਆਰ ਕੀਤੇ ਡੋਜ਼ੀਅਰ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਧੜੇ ਦੇ ਬਰਤਾਨੀਆ ਸਥਿਤ ਕਾਰਕੁਨ ਖੰਡਾ ਉਤੇ ਪਰਮਜੀਤ ਸਿੰਘ ਪੰਮਾ ਨਾਲ ਨਜ਼ਦੀਕੀ ਸਬੰਧ ਹੋਣ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹੋਣ ਦਾ ਦੋਸ਼ ਲਾਇਆ ਗਿਆ ਹੈ।

ਹੋਰ ਪੜ੍ਹੋ ...
  • Share this:

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਉਤੋਂ ਤਿਰੰਗਾ ਉਤਾਰਨ ਦੇ ਦੋਸ਼ 'ਚ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ। ਹੁਣ ਅਵਤਾਰ ਸਿੰਘ ਨੇ ਇਕ ਕਥਿਤ ਵੀਡੀਓ ਜਾਰੀ ਕਰਕੇ ਆਖਿਆ ਹੈ ਕਿ ਉਸ ਦੀ ਗ੍ਰਿਫਤਾਰੀ ਬਾਰੇ ਖਬਰ ਝੂਠੀ ਹੈ।

ਉਹ ਅਜੇ ਵੀ ਚੜ੍ਹਦੀ ਕਲਾ ਵਿਚ ਹੈ। ਹਾਲਾਂਕਿ ਨਿਊਜ 18 ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ, ਪਰ ਇਹ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਖੰਡਾ ਨੂੰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਦੱਸਿਆ ਜਾਂਦਾ ਹੈ। ਉਸ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ ਗਿਆ ਹੈ। ਖੁਫੀਆ ਏਜੰਸੀਆਂ ਵੱਲੋਂ ਤਿਆਰ ਕੀਤੇ ਡੋਜ਼ੀਅਰ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਧੜੇ ਦੇ ਬਰਤਾਨੀਆ ਸਥਿਤ ਕਾਰਕੁਨ ਖੰਡਾ ਉਤੇ ਪਰਮਜੀਤ ਸਿੰਘ ਪੰਮਾ ਨਾਲ ਨਜ਼ਦੀਕੀ ਸਬੰਧ ਹੋਣ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹੋਣ ਦਾ ਦੋਸ਼ ਲਾਇਆ ਗਿਆ ਹੈ।

ਸੂਤਰਾਂ ਨੇ ਸੀਐਨਐਨ-ਨਿਊਜ਼ 18 ਨੂੰ ਦੱਸਿਆ ਕਿ ਡੋਜ਼ੀਅਰ ਬ੍ਰਿਟਿਸ਼ ਏਜੰਸੀਆਂ ਨਾਲ ਸਾਂਝਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਖੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਐਤਵਾਰ ਨੂੰ ਖੰਡਾ ਨੇ ਕਥਿਤ ਤੌਰ ਉਤੇ ਲਗਭਗ 20 ਲੋਕਾਂ ਦੇ ਇੱਕ ਸਮੂਹ ਦੀ ਅਗਵਾਈ ਕੀਤੀ ਤੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਕੀਤੀ। ਰਿਪੋਰਟ ਮੁਤਾਬਕ ਅਵਤਾਰ ਸਿੰਘ ਖੰਡਾ ਖਾਲਿਸਤਾਨੀ ਜਗਤਾਰ ਸਿੰਘ ਤਾਰਾ ਦਾ ਕਰੀਬੀ ਸਾਥੀ ਵੀ ਹੈ। ਏਜੰਸੀਆਂ ਨੇ ਕਿਹਾ, 'ਉਹ ਅੰਮ੍ਰਿਤਪਾਲ ਸਿੰਘ ਦਾ ਮੁੱਖ ਹੈਂਡਲਰ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਉਭਾਰ ਪਿੱਛੇ ਉਸ ਦਾ ਦਿਮਾਗ ਹੈ।

Published by:Gurwinder Singh
First published:

Tags: Amritpal singh, Operation Amritpal