Operation Amritpal: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (amritpal singh) ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਪੁਲਿਸ ਸਾਡੇ ਘਰ ਪੁੱਜੀ ਸੀ ਤੇ ਤਲਾਸ਼ੀ ਲਈ ਸੀ।
ਉਨ੍ਹਾਂ ਕਿਹਾ ਕਿ ਜਿੰਨਾ ਦਬਾਅ ਪੁਲਿਸ ਸਾਡੇ ਉਤੇ ਬਣਾ ਰਹੀ ਹੈ, ਉਨ੍ਹਾਂ ਜ਼ੋਰ ਨਸ਼ਿਆਂ ਦੇ ਖਾਤਮੇ ਉਤੇ ਲਾਇਆ ਹੁੰਦਾ ਤਾਂ ਕੁਝ ਚੰਗਾ ਹੋ ਜਾਂਦਾ। ਉਨ੍ਹਾਂ ਸਵੇਰੇ 4 ਵਜੇ ਪੁਲਿਸ ਕਰਵਾਈ ਬਾਰੇ ਸਵਾਲ ਦੇ ਜਵਾਬ ਵਿਚ ਕਿਹਾ ਹੈ ਉਹ (ਅੰਮ੍ਰਿਤਪਾਲ) ਤਾਂ ਸਵੇਰੇ ਸੱਤ ਵਜੇ ਘਰੋਂ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਕੇਸ ਵਿਚ ਕੁਝ ਨਹੀਂ, ਇਹ ਬੱਸ ਸਿਆਸੀ ਦਬਾਅ ਹੈ, ਇਹ (ਅੰਮ੍ਰਿਤਪਾਲ) ਨਸ਼ਾ ਕਰਨ ਤੋਂ ਰੋਕਦੇ ਹਨ ਤੇ ਉਹ ਵੇਚਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਅਜੇ ਤੱਕ ਗ੍ਰਿਫਤਾਰੀ ਬਾਰੇ ਕੁਝ ਨਹੀਂ ਦੱਸਿਆ ਗਿਆ। ਪੁਲਿਸ ਆਖ ਰਹੀ ਹੈ ਕਿ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਸਾਨੁੂੰ ਸ਼ੱਕ ਹੈ ਕਿ ਗ੍ਰਿਫਤਾਰ ਕਰ ਲਿਆ ਹੋਵੇਗਾ। ਸਾਨੂੰ ਇਹ ਵੀ ਸ਼ੱਕ ਹੈ ਕਿ ਉਸ ਨਾਲ ਕੁਝ ਗਲਤ ਨਾ ਹੋ ਜਾਵੇ। ਪੁਲਿਸ ਕੁਝ ਨਹੀਂ ਦੱਸ ਰਹੀ ਪਰ ਸਾਨੂੁੰ ਬਾਹਰੋਂ ਜਾਣਕਾਰੀ ਮਿਲ ਰਹੀ ਹੈ ਕਿ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ।
ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।
ਸੂਤਰਾਂ ਮੁਤਾਬਕ ਖਬਰ ਆਈ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (amritpal singh) ਦੇ ਸਾਥੀ ਦਲਜੀਤ ਕਲਸੀ (Daljit Kalsi detained arrested) ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਲਸੀ ਨੂੰ ਅੰਮ੍ਰਿਤਪਾਲ ਦੇ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਦੀਪ ਸਿੱਧੂ ਨਾਲ ਵੀ ਤਸਵੀਰਾਂ ਹਨ।
ਸੂਤਰਾਂ ਮੁਤਾਬਕ ਪੁਲਿਸ ਨੇ ਕਲਸੀ (Daljit Kalsi detained ) ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Operation Amritpal