ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ।
ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਦੀ ਕਾਰਵਾਈ ਤੋਂ ਖਫ਼ਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਹਮਾਇਤੀਆਂ ਨੇ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਰ ਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਹਨ। ਧਾਰਮਿਕ ਸਥਾਨਾਂ ਤੇ ਮੁੱਖ ਬਾਜ਼ਾਰਾਂ ’ਚ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਖ਼ਿਲਾਫ਼ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ਵਿਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਵੀ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹੋ ਗਏ ਹਨ ਜਿਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Amritpal Amritpal, Amritpal singh