ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਦੇ ਨੇਪਾਲ ਭੱਜਣ ਦੀ ਖਬਰ ਆ ਰਹੀ ਹਨ।
ਭਾਰਤੀ ਦੂਤਘਰ ਨੂੰ ਖਦਸ਼ਾ ਹੈ ਕਿ ਖਾਲਿਸਤਾਨ ਪੱਖੀ ਆਗੂ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਲੁਕਿਆ ਹੋਇਆ ਹੈ।
Indian Embassy claims pro-Khalistan leader Amritpal Singh hiding in Nepal
The embassy requests the Nepal government to arrest Singh if he attempts to escape from Nepal.https://t.co/xIrfjMZwsu
— The Kathmandu Post (@kathmandupost) March 27, 2023
ਦੂਤਘਰ ਨੇ ਨੇਪਾਲ ਸਰਕਾਰ ਨੂੰ ਬੇਨਤੀ ਕਰਦਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।
ਦੂਤਾਵਾਸ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ਦੀ ਯਾਤਰਾ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਜੇਕਰ ਉਹ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।" ਸ਼ਨੀਵਾਰ ਨੂੰ ਕੌਂਸਲਰ ਸੇਵਾਵਾਂ ਵਿਭਾਗ ਨੂੰ ਭੇਜੇ ਗਏ ਇੱਕ ਪੱਤਰ ਵਿੱਚ, ਦੂਤਾਵਾਸ ਨੇ ਸਰਕਾਰੀ ਏਜੰਸੀਆਂ ਨੂੰ ਬੇਨਤੀ ਕੀਤੀ ਕਿ ਜੇਕਰ ਉਹ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾਵੇ।
ਜਾਰੀ ਪੱਤਰ ਵਿੱਚ ਕਿਹਾ ਹੈ ਕਿ "ਮਾਣਯੋਗ ਮੰਤਰਾਲੇ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਮੀਗ੍ਰੇਸ਼ਨ ਵਿਭਾਗ ਨੂੰ ਸੂਚਿਤ ਕਰੇ ਕਿ ਅੰਮ੍ਰਿਤਪਾਲ ਸਿੰਘ ਨੂੰ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਜੇਕਰ ਉਹ ਇਸ ਮਿਸ਼ਨ ਦੀ ਸੂਚਨਾ ਦੇ ਤਹਿਤ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾਵੇ।"
ਕਈ ਸੂਤਰਾਂ ਨੇ ਪੋਸਟ ਨੂੰ ਦੱਸਿਆ ਕਿ ਚਿੱਠੀ ਅਤੇ ਅੰਮ੍ਰਿਤਪਾਲ ਸਿੰਘ ਦੇ ਨਿੱਜੀ ਵੇਰਵੇ ਹੋਟਲਾਂ ਤੋਂ ਲੈ ਕੇ ਏਅਰਲਾਈਨਜ਼ ਤੱਕ ਸਾਰੀਆਂ ਸਬੰਧਤ ਏਜੰਸੀਆਂ ਨੂੰ ਭੇਜ ਦਿੱਤੇ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਕੋਲ ਵੱਖ-ਵੱਖ ਪਛਾਣਾਂ ਵਾਲੇ ਕਈ ਪਾਸਪੋਰਟ ਦੱਸੇ ਜਾਂਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal amritpal singh Twitter, Amritpal Singh Khalsa, Amritpal singh Twitter, Nepal, Nsa on amritpal singh, Operation Amritpal