ਅੰਮ੍ਰਿਤਪਾਲ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਮਾਮਲੇ ਉਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ, ਜੋ ਘੋਖ ਪਿੱਛੋਂ ਆਪਣੀ ਰਿਪੋਰਟ ਸੌਂਪੇਗੀ।
ਇਸ ਕਮੇਟੀ ਦੀ ਰਿਪੋਰਟ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਜਥੇਦਾਰ ਨਾਲ ਕੀਤੀ ਮੀਟਿੰਗ ਕਾਫੀ ਚਰਚਾ ਵਿਚ ਹੈ।
ਦੱਸ ਦਈਏ ਕਿ ਖੁਫੀਆ ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਉਤੇ ਹਮਲਾ ਹੋਣ ਦੀ ਸੰਭਾਵਨਾ ਹੈ। ਜਿਸ ਦੇ ਜਵਾਬ ਵਿਚ ਅੰਮ੍ਰਿਤਪਾਲ ਨੇ ਆਖਿਆ ਹੈ ਕਿ ਆਈ ਮੌਤ ਨੂੰ ਕੋਈ ਟਾਲ ਨਹੀਂ ਸਕਦਾ। ਉਨ੍ਹਾਂ ਆਖਿਆ ਕਿ ਹਰਿਮੰਦਰ ਸਾਹਿਬ ਆਉਣਾ ਹਰ ਸਿੱਖ ਦਾ ਫਰਜ਼ ਹੈ। ਅਸੀਂ ਵੀ ਦਰਸ਼ਨ-ਮੇਲੇ ਕਰਨ ਆਏ ਹਾਂ।
ਉਧਰ, ਕੇਂਦਰੀ ਖੁਫੀਆ ਏਜੰਸੀਆਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ 'ਤੇ ਹਮਲਾ ਹੋਣ ਦੀ ਸੰਭਾਵਨਾ ਹੈ ਅਤੇ ਪੰਜਾਬ ਪੁਲਿਸ ਨੂੰ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।
ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਪੰਜਾਬ ਦੀ ਕਾਨੂੰਨ ਵਿਵਸਥਾ ਸਮੇਤ ਹੋਰ ਮੁੱਦਿਆਂ 'ਤੇ ਚਰਚਾ ਹੋਈ। ਇਸ ਮੀਟਿੰਗ 'ਚ ਅੰਮ੍ਰਿਤਪਾਲ ਸਿੰਘ ਵੀ ਮੁੱਦਾ ਬਣਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।