ਪੰਜਾਬ ਤੋਂ ਦਿੱਲੀ ਤੋਂ ਨੇਪਾਲ ਤੱਕ ਫ਼ਰਾਰ ਹੋਣ ਦੀਆਂ ਅਟਕਲਾਂ ਤੋਂ ਬਾਅਦ ਮੁੜ ਅੰਮ੍ਰਿਤਪਾਲ ਸਿੰਘ ਦੇ ਪੰਜਾਬ 'ਚ ਹੋਣ ਦੀ ਇਨਪੁੱਟਸ ਦੇ ਆਧਾਰ ਉੱਤੇ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਵਿੱਚ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਸੀ ਆਈ ਡੀ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸ਼ੱਕ ਦੇ ਆਧਾਰ ਉੱਤੇ ਇੱਕ ਇਨੋਵਾ ਕਾਰ ਦਾ ਪਿੱਛਾ ਕੀਤਾ ਜਿਸ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਹੋਣ ਦਾ ਸ਼ੱਕ ਸੀ। ਸ਼ੱਕੀ ਇਨੋਵਾ ਕਾਰ ਪਿੰਡ ਮਰਨਾਈਆਂ, ਥਾਣਾ ਮਹਿਤਿਆਣਾ, ਦੇ ਗੁਰਦਵਾਰਾ ਭਾਈ ਚੰਚਲ ਸਿੰਘ ਕੋਲ ਛੱਡ ਕੇ ਭੱਜ ਗਏ।
Hoshiarpur police is conducting a #NightNakabandi and checking operation at sensitive points to maintain law and order and curb anti-social elements.#PPNightSurveillance #SafePunjab pic.twitter.com/LiWUhP8WFa
— Hoshiarpur Police (@PP_Hoshiarpur) March 28, 2023
ਇਹ ਕਾਰ ਚਿੱਟੇ ਰੰਗ ਦੀ ਦੱਸੀ ਜਾ ਰਹੀ ਹੈ ਜਿਸ ਦਾ ਨੰਬਰ PB10CK0527 ਸੀ ਅਤੇ ਜੋ ਫਗਵਾੜਾ ਤੋਂ ਹੁਸ਼ਿਆਰਪੁਰ ਆ ਰਹੀ ਸੀ। ਅਜੇ ਤੱਕ ਕਿਸੇ ਨੂੰ ਕਾਬੂ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਇਸ ਗੱਲ ਦੀ ਪੁਸ਼ਟੀ ਹੋ ਸਕੀ ਹੈ ਕਿ ਉਸ ਕਾਰ ਵਿੱਚ ਅੰਮ੍ਰਿਤਪਾਲ ਸੀ ਕਿ ਨਹੀਂ।
ਹੁਸ਼ਿਆਰਪੁਰ ਦੀ ਫਗਵਾੜਾ ਰੋਡ ਤੇ ਪੁਲਿਸ ਵੱਲੋਂ ਇਸ ਗੱਡੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਪਰ ਗੱਡੀ ਚ ਸਵਾਰ ਲੋਕਾਂ ਨੇ ਬਾਈਪਾਸ ਦੇ ਨਜ਼ਦੀਕ ਲੱਗਦੇ ਪਿੰਡ ਵੱਲ ਮੋੜ ਲਈ ਜਿਸਤੋਂ ਬਾਅਦ ਪੁਲਿਸ ਨੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ। ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ ਉੱਤੇ ਪਹੁੰਚੇ ਹੋਏ ਹਨ ਅਤੇ ਕਿਸੇ ਨੂੰ ਵੀ ਪਿੰਡ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Hoshiarpur, Punjab Police, Search operation