ਵਾਰਿਸ ਪੰਜਾਬ ਦੇ ਮੁਖੀ ਅਮ੍ਰਿਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੀ ਸਾਰੀ ਕਾਰਵਾਈ ਗੁਪਤ ਰੱਖੀ ਗਈ ਹੈ।
ਮੀਟਿੰਗ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਜਥੇਦਾਰ ਨਾਲ ਸਿਰਫ ਧਾਰਮਿਕ ਮਾਮਲਿਆਂ 'ਤੇ ਹੀ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨੌਜਵਾਨਾਂ ਦੀ ਭੂਮਿਕਾ ਬਾਰੇ ਵੀ ਸਿੰਘ ਸਾਹਿਬ ਨਾਲ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਨੇ ਸਾਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ। ਲੋਕਾਂ ਨੂੰ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਫਿਰ ਪੁਰਾਣੀ ਰਵਾਇਤ ਸ਼ੁਰੂ ਕਰ ਰਹੇ ਹਾਂ।
ਅਕਾਲ ਤਖ਼ਤ ਦੇ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕਹੀ ਇਹ ਗੱਲ
ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਬਾਰੇ ਕਿਹਾ ਕਿ ਕਮੇਟੀ ਕਿਤੇ ਵੀ ਬੁਲਾਵੇਗੀ ਤਾਂ ਉਹ ਜ਼ਰੂਰ ਜਾਣਗੇ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜਾ ਨਹੀਂ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਆਪਣਾ ਪੱਖ ਕਮੇਟੀ ਅੱਗੇ ਪੇਸ਼ ਕਰਨਗੇ। ਉਹ ਗਲਤ ਨਹੀਂ ਹਨ। ਜੇ ਕੋਈ ਉਸਨੂੰ ਸਿਧਾਂਤਕ ਤੌਰ 'ਤੇ ਗਲਤ ਸਾਬਤ ਕਰਦਾ ਹੈ ਤਾਂ ਉਹ ਝੁਕਣ ਲਈ ਤਿਆਰ ਹੈ।
ਦੱਸ ਦਈਏ ਕਿ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮਾਮਲੇ ਉਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ, ਜੋ ਘੋਖ ਪਿੱਛੋਂ ਆਪਣੀ ਰਿਪੋਰਟ ਸੌਂਪੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Amritpal singh, Amritsar, Punjab