ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਹਰਿਆਣਾ ਵਿੱਚ ਹੋਣ ਬਾਰੇ ਚੱਲ ਰਹੀ। ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿੱਥੇ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ, ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ 'ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਔਰਤ ਨੂੰ ਫੋਨ ਰਾਹੀਂ ਹਰਿਆਣਾ ਤੋਂ ਆਉਣ ਦੀ ਗੱਲ ਆਖੀ ਸੀ ਅਤੇ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ।
ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਨੇ ਔਰਤ ਨੂੰ ਫੋਨ ਰਾਹੀਂ ਹਰਿਆਣਾ ਤੋਂ ਆਉਣ ਦੀ ਗੱਲ ਆਖੀ ਸੀ ਅਤੇ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Amritpal Singh Khalsa, Operation Amritpal