Home /punjab /

ਪਾਕਿਸਤਾਨ ਰਵਾਨਾ ਹੋਇਆ ਸ਼ਰਧਾਲੂਆਂ ਦਾ ਜਥਾ, ਦੇਖੋ ਖਾਸ ਰਿਪੋਰਟ

ਪਾਕਿਸਤਾਨ ਰਵਾਨਾ ਹੋਇਆ ਸ਼ਰਧਾਲੂਆਂ ਦਾ ਜਥਾ, ਦੇਖੋ ਖਾਸ ਰਿਪੋਰਟ

ਪਾਕਿਸਤਾਨ

ਪਾਕਿਸਤਾਨ ਰਵਾਨਾ ਹੋਇਆ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜਿਆ ਜਾਣ ਵਾਲਾ ਜੱਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਕੀਤਾ ਗਿਆ । ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜਿਆ ਜਾਣ ਵਾਲਾ ਜੱਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਕੀਤਾ ਗਿਆ । ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ SGPC ਮੈਂਬਰ ਰਵਿੰਦਰ ਸਿੰਘ ਖਾਲਸਾ ਨੇ ਕਿਹਾ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
    Published by:rupinderkaursab
    First published:

    Tags: Amritsar, Gurdwara Kartarpur Sahib, Pakistan

    ਅਗਲੀ ਖਬਰ