Home /punjab /

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਕਰਵਾਇਆ ਗਿਆ ਸੈਮੀਨਾਰ

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਕਰਵਾਇਆ ਗਿਆ ਸੈਮੀਨਾਰ

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ: ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਬੰਬੇ ਟੀਚਰ ਟ੍ਰੇਨਿੰਗ ਕਾਲਜ ਦੇ ਸਹਿਯੋਗ ਨਾਲ ਨੈੱਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਬੰਬੇ ਟੀਚਰ ਟ੍ਰੇਨਿੰਗ ਕਾਲਜ, ਮੁੰਬਈ ਦੇ ਵਾਈਸ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਬੰਬੇ ਟੀਚਰ ਟ੍ਰੇਨਿੰਗ ਕਾਲਜ ਦੇ ਸਹਿਯੋਗ ਨਾਲ ਨੈੱਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਬੰਬੇ ਟੀਚਰ ਟ੍ਰੇਨਿੰਗ ਕਾਲਜ, ਮੁੰਬਈ ਦੇ ਵਾਈਸ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

  ਇਸ ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਕਾਲਜ ਅਤੇ ਬੰਬੇ ਟੀਚਰ ਟ੍ਰੇਨਿੰਗ ਦਰਮਿਆਨ ਹੋਏ ਮੈਮੋਰੰਡਮ ਆਫ਼ ਅੰਡਰਟੇਕਿੰਗ ਬਾਰੇ ਵਿਚਾਰ ਚਰਚਾ ਕਰਦੇ ਹੋਏ ਫੈਕਲਟੀ ਐਕਸਚੇਂਜ ਪ੍ਰੋਗਰਾਮ ਤਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲਜਾਂ ’ਚ ਉਚ ਮਿਆਰੀ ਸਿੱਖਿਆ ਦੇ ਪ੍ਰਬੰਧ ਦਾ ਜਾਇਜਾ ਲੈਣ ਲਈ ਹਰ 5 ਸਾਲ ਬਾਅਦ ਰਾਸ਼ਟਰੀ ਪੱਧਰ ਸੰਸਥਾਂ ਨੈਕ ਵੱਲੋਂ ਨਿਰੀਖਣ ਕੀਤਾ ਜਾਂਦਾ ਹੈ, ਪਰ ਬਦਲਦੇ ਹੋਏ ਸਮੇਂ ਅਨੁਸਾਰ ਉਨ੍ਹਾਂ ਵੱਲੋਂ ਕੁਝ ਬਦਲਾਵ ਕੀਤੇ ਗਏ ਹਨ, ਜਿਸ ਤਹਿਤ ਅਧਿਆਪਕਾਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ।

  ਇਸ ਮੌਕੇ ਡਾ. ਮਨਦੀਪ ਕੌਰ ਨੇ ਬੰਬੇ ਟੀਚਰ ਟ੍ਰੇਨਿੰਗ ਕਾਲਜ ਵੱਲੋਂ ਲਏ ਜਾ ਰਹੇ ਸ਼ਲਾਘਾਯੋਗ ਕਦਮਾਂ ਦੀ ਚਰਚਾ ਕਰਦੇ ਹੋਏ ਪੀ. ਪੀ. ਟੀ. ਰਾਹੀਂ ਨੈਕ ਦੇ ਨਵੇਂ ਨਿਯਮਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੁਝ ਨੁਕਤੇ ਵੀ ਅਧਿਆਪਕਾਂ ਨਾਲ ਸਾਂਝੇ ਕੀਤੇ। ਇਸ ਉਪਰੰਤ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਮੂੰਹ ਸਟਾਫ਼ ਮੌਜੂਦ ਸੀ।

  Published by:rupinderkaursab
  First published:

  Tags: Amritsar, Punjab