ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਦੇ ਵਿਦਿਆਰਥੀ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਦਿਆਰਥੀ ਨੇ ਕਰਨਾਟਕਾ ਵਿਖੇ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਉਕਤ ਤਗਮਾ ਪ੍ਰਾਪਤ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਅਨ ਬਾਕਸਿੰਗ ਐਸੋਸੀਏਸ਼ਨ ਵੱਲੋਂ ‘ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2022’ ਕਰਨਾਟਕਾ ਵਿਖੇ ਆਯੋਜਿਤ ਕੀਤੀ ਗਈ, ਜਿਸ ’ਚ ਸਕੂਲ ਦੇ ਵਿਦਿਆਰਥੀ ਸਵਰੂਪ ਸਿੰਘ ਨੇ 64 ਕਿਲੋ ਭਾਰ ’ਚ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ।
ਉਪਰੋਕਤ ਵਿਦਿਆਰਥੀ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਸਕੂਲ ਪ੍ਰਿੰ. ਗਿੱਲ ਨੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ. ਪੀ. ਈ. ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, College, Punjab