ਨਿਤਿਸ਼ ਸਭਰਵਾਲ
ਅੰਮ੍ਰਿਤਸਰ- ਬੀਤੇ ਦਿਨ ਮਾਨ ਸਰਕਾਰ ਦੇ ਵੱਲੋਂ ਪੰਜਾਬ ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਸੀ । ਇਸ ਬਜਟ ਦੇ ਵਿਚਾਲੇ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੀ ਤਰੱਕੀ ਲਈ ਕਈ ਅਹਿਮ ਐਲਾਨ ਕੀਤੇ ਗਏ । ਹਾਲਾਂਕਿ ਇਸ ਬਜਟ ਦੇ ਪੇਸ਼ ਹੋਣ ਤੋਂ ਬਾਅਦ ਪੰਜਾਬ ਦੇ ਵਿਰੋਧੀ ਧਿਰਾਂ ਦੇ ਵੱਲੋਂ ਵੀ ਕਾਫ਼ੀ ਬਿਆਨ ਸਾਂਝੇ ਕੀਤੇ ਗਏ ।
ਉੱਥੇ ਜਦ ਪੰਜਾਬ ਦੇ ਲੋਕਾਂ ਤੋਂ ਬਜਟ ਦੇ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਕਈ ਲੋਕਾਂ ਨੇ ਤਾਂ ਇਸ ਬਜਟ ਨੂੰ ਸ਼ਲਾਘਾਯੋਗ ਦੱਸਿਆ ਅਤੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਲੋਕਾਂ ਨੇ ਇੱਕ ਬਦਲਾਵ ਦੇ ਵਜੋਂ ਪੰਜਾਬ ਦੀ ਸੱਤਾ ਵਿੱਚ ਲਿਆਉਂਦਾ ਹੈ ਅਤੇ ਇਹੀ ਆਸ ਹੈ ਕਿ ਮਾਨ ਸਰਕਾਰ ਪੰਜਾਬ ਦੀ ਬਿਹਤਰੀ ਲਈ ਕੰਮ ਕਰੇਗੀ ।
ਉੱਥੇ ਹੀ ਕਈ ਲੋਕ ਮਾਨ ਸਰਕਾਰ ਨੂੰ ਘੇਰਦੇ ਹੋਏ ਵੀ ਵਿਖਾਈ ਦਿੱਤੇ । ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਕਿਹਾ ਸੀ, ਉਹ ਪੂਰਾ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨੇ ਦਾ ਵੀ ਬਜਟ 'ਚ ਕੀਤੇ ਜ਼ਿਕਰ ਨਹੀਂ ਹੋਇਆ। ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 'ਤੇ ਵੀ ਸ਼ਹਿਰ ਵਾਸੀਆਂ ਨੇ ਕਈ ਸਵਾਲ ਚੁੱਕੇ ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।