ਨਿਤਿਸ਼ ਸਭਰਵਾਲ
ਜੱਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੀ ਆੜ ਵਿੱਚ ਸ਼ਹੀਦਾਂ ਨਾਲ ਜੁੜੇ ਚਿੰਨ੍ਹਾਂ ਨਾਲ ਛੇੜਛਾੜ ਕਰਨ ਦੇ ਵਿਰੋਧ ਵਿੱਚ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਇਕ਼ਬਾਲ ਸਿੰਘ ਭੁੱਲਰ, ਜ਼ਿਲਾ ਪ੍ਰਧਾਨ (ਸ਼ਹਿਰੀ ) ਜੀਵਨਜੋਤ ਕੌਰ ਅਤੇ ਜ਼ਿਲਾ ਸਕੱਤਰ ਪ੍ਰਬਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਰਜ਼ ਵਲੋਂ ਕੈਂਡਲ ਮਾਰਚ ਕੱਢਿਆ ਗਿਆ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਜੀਵਨਜੋਤ ਕੌਰ ਨੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੇ ਨਾਮ 'ਤੇ ਕੀਤੀ ਛੇੜ ਛਾੜ ਭਾਜਪਾ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਉਪੱਰ ਸੋਚੀ ਸਮਝੀ ਸਾਜ਼ਿਸ਼ ਤਹਿਤ ਹਮਲਾ ਕੀਤਾ ਹੈ।ਵਰਤਮਾਨ ਦੀ ਇਮਾਰਤ ਇਤਿਹਾਸ ਦੀਆਂ ਨੀਹਾਂ ਉੱਤੇ ਖੜ੍ਹੀ ਹੁੰਦੀ ਹੈ ਅਤੇ ਇਤਿਹਾਸ ਸਮਾਜ ਦੀ ਸਮੂਹਿਕ ਯਾਦਗਾਰ ਹੁੰਦਾ ਹੈ। ਆਪਣੇ ਇਤਿਹਾਸ ਨੂੰ ਨਾ ਜਾਨਣ ਵਾਲਾ ਸਮਾਜ, ਯਾਦਾਸ਼ਤ ਗਵਾ ਚੁੱਕੇ ਮਨੁੱਖ ਵਾਂਗ ਹੁੰਦਾ ਹੈ।
ਡਾ.ਜਸਬੀਰ ਸਿੰਘ ਸੰਧੂ ਨੇ ਕਿਹਾ ਕਿ 13 ਅਪ੍ਰੈਲ 1919 ਨੂੰ ਹੋਈ ਇਸ ਗੋਲੀਬਾਰੀ ਵਿੱਚ ਛੇ ਸਾਲ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਇੱਕ ਹਜ਼ਾਰ ਤੋਂ ਵੱਧ ਲੋਕ ਸ਼ਹੀਦ ਹੋਏ ਸਨ ।ਤੰਗ ਗਲੀ ਜਿਸ ਵਿੱਚੋਂ ਜਨਰਲ ਡਾਇਰ ਬਾਗ ਵਿੱਚ ਦਾਖਲ ਹੋਇਆ ਅਤੇ ਨਿਹੱਥੇ ਲੋਕਾਂ \'ਤੇ ਗੋਲੀਆਂ ਚੱਲਾਈਆਂ, ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਨੇ 20 ਕਰੋੜ ਖਰਚ ਕੇ ਇਤਿਹਾਸਕ ਭੁੱਲ ਕੀਤੀ ਹੈ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।
ਇਸ ਮੌਕੇ ਡਾ. ਅਜੈ ਗੁਪਤਾ ਨੇ ਕਿਹਾ ਸ਼ਹੀਦ ਉੱਧਮ ਸਿੰਘ ਦੇ ਬੁੱਤ ਦੇ ਹੱਥ ਵਿੱਚ ਪਿਸਤੌਲ ਓਹਨਾਂ ਦੀ ਹਿੰਮਤ ਅਤੇ ਦਲੇਰੀ ਦਾ ਪ੍ਰਤੀਕ ਸੀ, ਜੋ ਕਿ ਉਕਤ ਨਵੀਨੀਕਰਨ ਦੀ ਆੜ੍ਹ ਵਿੱਚ ਮਿਟਾ ਦਿੱਤੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਵਰਕਰ ਅਤੇ ਆਗੂ ਸ਼ਾਮਲ ਸਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Jallianwala Bagh