ਨਿਤਿਸ਼ ਸਭਰਵਾਲ
ਅੰਮ੍ਰਿਤਸਰ: Gippy Grewal In Sri Harmandir Sahib: ਪ੍ਰਸਿੱਧ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰ ਦਿਵਿਆ ਦੱਤਾ (Divya Datta) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੇ ਉਪਰੰਤ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿੱਪੀ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਇੱਥੇ ਆਏ ਹਨ। ਉਨ੍ਹਾਂ ਆਪਣੀ ਆਉਣ ਵਾਲੀ ਨਵੀਂ ਫਿਲਮ "ਮਾਂ" ਦੇ ਬਾਰੇ ਵੀ ਚਰਚਾ ਕੀਤੀ। ਉੱਥੇ ਹੀ ਗੱਲਬਾਤ ਕਰਦਿਆਂ ਅਦਾਕਾਰ ਦਿਵਿਆ ਦੱਤਾ ਨੇ ਕਿਹਾ ਕਿ ਸਭ ਬੱਚਿਆਂ ਨੂੰ ਆਪਣੇ ਮਾਂ-ਬਾਪ ਨੂੰ ਪਿਆਰ ਦੇਣਾ ਚਾਹੀਦਾ ਹੈ ਕਿਉਂਕਿ ਅਜਿਹੇ ਪਲ ਕਿਸਮਤ ਵਾਲਿਆਂ ਨੂੰ ਹੀ ਮਿਲਦੇ ਹਨ। ਵੇਖੋ ਨਿਊਜ਼18 ਲੋਕਲ ਦੀ ਪੂਰੀ ਰਿਪੋਰਟ...
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Entertainment news, Gippy Grewal, Golden Temple, Punjabi actress, Punjabi Cinema