Home /punjab /

ਏਡਿਡ ਕਾਲਿਜਜ਼ ਮੈਨੇਜਮੈਂਟ ਨੇ ਪੰਜਾਬ ਸਰਕਾਰ ਵਿਰੁੱਧ ਜੰਗ ਵਿੱਢਣ ਦਾ ਕੀਤਾ ਐਲਾਨ

ਏਡਿਡ ਕਾਲਿਜਜ਼ ਮੈਨੇਜਮੈਂਟ ਨੇ ਪੰਜਾਬ ਸਰਕਾਰ ਵਿਰੁੱਧ ਜੰਗ ਵਿੱਢਣ ਦਾ ਕੀਤਾ ਐਲਾਨ

ਏਡਿਡ ਕਾਲਿਜਜ਼ ਮੈਨੇਜਮੈਂਟ ਨੇ ਕੇਂਦਰੀਕ੍ਰਿਤ ਦਾਖਲਿਆਂ ਸੰਬੰਧੀ ਪੰਜਾਬ ਸਰਕਾਰ ਦਾ ਕੀਤਾ ਵਿਰੋਧ 

ਏਡਿਡ ਕਾਲਿਜਜ਼ ਮੈਨੇਜਮੈਂਟ ਨੇ ਕੇਂਦਰੀਕ੍ਰਿਤ ਦਾਖਲਿਆਂ ਸੰਬੰਧੀ ਪੰਜਾਬ ਸਰਕਾਰ ਦਾ ਕੀਤਾ ਵਿਰੋਧ 

ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਯੂ. ਟੀ. ਚੰਡੀਗੜ ਦੇ ਸਮੂਹ ਏਡਿਡ ਕਾਲਜਾਂ ’ਚ ਦਾਖਲਿਆਂ ਨੂੰ ਕੇਂਦਰੀਕ੍ਰਿਤ ਕਰਨ ਸਬੰਧੀ ਲਿਆ ਗਿਆ ਫ਼ੈਸਲਾ ਵਿਵਾਦਾਂ ’ਚ ਘਿਰ ਗਿਆ ਹੈ। ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਵੱਲੋਂ ਇਸ ਸਬੰਧੀ ਭਵਿੱਖ ’ਚ ਹੰਗਾਮੀ ਮੀਟਿੰਗਾਂ ਕਰਕੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਲਈ ਰੂਪ ਰੇਖਾ ਉਲੀਕੀ ਜਾ ਰਹੀ ਹੈ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਯੂ. ਟੀ. ਚੰਡੀਗੜ ਦੇ ਸਮੂਹ ਏਡਿਡ ਕਾਲਜਾਂ ’ਚ ਦਾਖਲਿਆਂ ਨੂੰ ਕੇਂਦਰੀਕ੍ਰਿਤ ਕਰਨ ਸਬੰਧੀ ਲਿਆ ਗਿਆ ਫ਼ੈਸਲਾ ਵਿਵਾਦਾਂ ’ਚ ਘਿਰ ਗਿਆ ਹੈ। ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਵੱਲੋਂ ਇਸ ਸਬੰਧੀ ਭਵਿੱਖ ’ਚ ਹੰਗਾਮੀ ਮੀਟਿੰਗਾਂ ਕਰਕੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਲਈ ਰੂਪ ਰੇਖਾ ਉਲੀਕੀ ਜਾ ਰਹੀ ਹੈ।

  ਫ਼ੈਡਰੇਸ਼ਨ ਵੱਲੋਂ ਆਉਣ ਵਾਲੇ ਸਮੇਂ ’ਚ ਇਸ ਬਾਰੇ ਇਕ ਵੱਡੇ ਅਭਿਆਨ ਛੇੜਣ ਦਾ ਜ਼ਿਕਰ ਕਰਦਿਆਂ ਫ਼ੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਦਾ ਇਹ ਫ਼ੈਸਲਾ ਇਕ ਤਰਫ਼ਾ ਅਤੇ ਖਾਮੀਆਂ ਭਰਪੂਰ ਹੈ, ਜਿਸ ਨੂੰ ਬਿਨ੍ਹਾਂ ਸੋਚੇ ਸਮਝੇ ਕਾਲਜ਼ਾਂ ’ਤੇ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਕਾਲਜਾਂ ਵੱਲੋਂ ਹੜਤਾਲ ਕਰਕੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।

  ਉਨ੍ਹਾਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਲਿਖੇ ਪੱਤਰ ’ਚ ਫੈਡਰੇਸ਼ਨ ਵੱਲੋਂ ਅਫਸਰਸ਼ਾਹੀ ’ਤੇ ਨਿਸ਼ਾਨਾ ਸਾਂਧਦਿਆਂ ਮੌਜੂਦਾ ਸਰਕਾਰ ਨੂੰ ਸਿੱਖਿਆ ਵਿਭਾਗ ਅਤੇ ਡੀ. ਪੀ. ਆਈ. ਪੰਜਾਬ ਦੇ ਮਹਿਕਮਿਆਂ ਨੂੰ ਨਕੇਲ੍ਹ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੰਨ੍ਹੇ ਬੇਕਾਬੂ ਹੋ ਗਏ ਹਨ ਕਿ ਉਪਰੋਕਤ ਵਿਭਾਗਾਂ ਨੂੰ ਲਗਾਤਾਰ ਲਿਖੇ ਜਾ ਰਹੇ ਪੱਤਰ ਅੱਖੋਂ ਪਰੋਖੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਅਫ਼ਸਰਸ਼ਾਹੀ ਸੰਜੀਦਾ ਹੋਣ ਦੀ ਬਜਾਏ ਭੇਦਭਾਵ ਵਾਲਾ ਵਤੀਰਾ ਅਪਨਾ ਰਹੀ ਹੈ।

  ਛੀਨਾ ਨੇ ਕਿਹਾ ਕਿ ਸਰਕਾਰ ਕਾਲਜਾਂ ਦੇ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਪੂਰੀ ਤਰ੍ਹਾਂ ਗੈਰ ਜ਼ਿੰਮੇਵਾਰਨਾ ਰਵੱਈਆ ਅਪਨਾ ਕੇ ਉਚ ਸਿੱਖਿਆ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਇਸ ਵਤੀਰੇ ਤੋਂ ਹੈਰਾਨ ਹਨ।

  ਉਨ੍ਹਾਂ ਕਿਹਾ ਕਿ ਉਕਤ ਫੈਸਲਾ ਮਨਮਾਨੇ ਢੰਗ ਨਾਲ ਬਿਨ੍ਹਾਂ ਸੋਚੇ ਸਮਝੇ ਕਾਲਜਾਂ ’ਤੇ ਥੋਪਿਆ ਜਾ ਰਿਹਾ ਹੈ। ਉਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ ਅਤੇ ਜਨਰਲ ਸਕੱਤਰ ਐਸ. ਐਮ. ਸ਼ਰਮਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰੀ ਵਿਭਾਗ ਨਿੱਜੀ ਹੱਥਾਂ ਦੀਆਂ ਕਠਪੁਤਲੀਆਂ ਬਣੀਆਂ ਹੋਈਆਂ ਹਨ ਅਤੇ ਦਾਖਲਿਆਂ ਪ੍ਰਤੀ ਇਕ ਵੈਬਸਾਈਟ ਬਣਾ ਕੇ ਸਾਰਾ ਕਾਰਜ ਮੁੰਬਈ ਦੀ ਇਕ ਪ੍ਰਾਈਵੇਟ ਆਈ. ਟੀ. ਕੰਪਨੀ ਨੂੰ ਦੇ ਦਿੱਤਾ ਗਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਦਾਖਲਿਆਂ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਾਲਜਾਂ ਕੋਲ ਪਹਿਲਾਂ ਹੀ ਆਪਣੇ ਆਨਲਾਈਨ ਪੋਰਟਲ ਹਨ ਜੋ ਦਾਖਲਿਆਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਛੀਨਾ ਨੇ ਕਿਹਾ ਕਿ ਸਰਕਾਰ ਦਾ ਫੈਸਲਾ ਪੱਖਪਾਤੀ ਹੈ ਕਿਉਂਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਇਸ ਸਿਸਟਮ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਨਾਲਾਈਨ ਕੇਂਦਰੀਕ੍ਰਿਤ ਦਾਖਲਿਆਂ ਸਬੰਧੀ ਬੀ. ਐੱਡ ਅਤੇ ਲਾਅ ਕਾਲਜਾਂ ਲਈ ਸਰਕਾਰ ਦੁਆਰਾ ਐਲਾਨ ਕੀਤਾ ਗਿਆ ਸੀ ਅਤੇ ਅਜਿਹੇ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਇਸ ਲਈ ਇਹ ਫੈਸਲਾ ਵਾਪਸ ਲਿਆ ਜਾਣਾ ਚਾਹੀਦਾ ਹੈ ਅਤੇ ਕਾਲਜਾਂ ਨੂੰ ਦਾਖਲਿਆਂ ਸਬੰਧੀ ਮੌਜ਼ੂਦਾ ਖੁਦਮੁਖਤਿਆਰੀ ਬਹਾਲ ਰਹਿਣੀ ਚਾਹੀਦੀ ਹੈ।

  Published by:rupinderkaursab
  First published:

  Tags: AAP, AAP Punjab, Amritsar