Home /punjab /

ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂਬੀਬੀ ਜਗੀਰ ਕੌਰ ਨੂੰ ਕੀਤਾ ਗਿਆ ਸਨਮਾਨਿਤ

ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂਬੀਬੀ ਜਗੀਰ ਕੌਰ ਨੂੰ ਕੀਤਾ ਗਿਆ ਸਨਮਾਨਿਤ

  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ (World Peace Diplomacy Organization) ਵੱਲੋਂ ਸ਼੍ਰੋਮਣੀ ਕਮੇਟੀ (SGPC) ਨੂੰ ਮਾਵਨ ਭਲਾਈ ਲਈ ਬੇਹਤਰ ਸੇਵਾਵਾਂ ਲਈ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ (SGPC President) ਬੀਬੀ ਜਗੀਰ ਕੌਰ (Bibi Jagir Kaur) ਨੂੰ ਦਿੱਤਾ।

    ਆਰਗਨਾਈਜੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜੀ.ਡੀ. ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਵੀ ਜ਼ਿਕਰਯੋਗ ਸੇਵਾਵਾਂ ਹਨ ਅਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਅੱਗੇ ਰਹਿੰਦੀ ਹੈ।

    ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਜ਼ਿਕਰਯੋਗ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਕੇ ਖੁਸ਼ੀ ਮਹਿਸੂਸ ਕਰ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਮਾਜ ਦੀ ਬੇਹਤਰੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਇਸ ਦੀਆਂ ਸੇਵਾਵਾਂ ਬਦਲੇ ਵੱਖ-ਵੱਖ ਸੰਸਥਾਵਾਂ ਪ੍ਰਸ਼ੰਸਾ ਕਰਦੀਆਂ ਹਨ। ਇਸੇ ਤਹਿਤ ਹੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਮੈਡਲ ਅਤੇ ਸਨਮਾਨ ਪੱਤਰ ਦਿੱਤਾ ਗਿਆ ਹੈ।

    ਉਨ੍ਹਾਂ ਕਿਹਾ ਕਿ ਅਸੀਂ ਸਿੱਖ ਸੰਸਥਾ ਵੱਲੋਂ ਇਨ੍ਹਾਂ ਦੇ ਧੰਨਵਾਦੀ ਹਾਂ ਅਤੇ ਮਾਨਵ ਭਲਾਈ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਾਂ ਪ੍ਰਤੀ ਵਚਨਬੱਧ ਵੀ ਹਾਂ। ਇਸ ਮੌਕੇ ਆਰਗਨਾਈਜੇਸ਼ਨ ਦੇ ਸਲਾਹਕਾਰ ਨਰਿੰਦਰਪਾਲ ਸਿੰਘ ਖੁਰਾਣਾ ਸਮੇਤ ਹੋਰ ਅਹੁਦੇਦਾਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਸਤਵਿੰਦਰ ਸਿੰਘ ਟੌਹੜਾ ਆਦਿ ਮੌਜੂਦ ਸਨ।

    Published by:Krishan Sharma
    First published:

    Tags: America, Amritsar, HONOR, Jagir, SGPC