Home /punjab /

International Yoga Day 2022: ਭਾਰਤੀ ਯੋਗ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ 

International Yoga Day 2022: ਭਾਰਤੀ ਯੋਗ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ 

ਭਾਰਤੀ

ਭਾਰਤੀ ਯੋਗ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ 

ਅੰਮ੍ਰਿਤਸਰ: 21 ਜੂਨ ਨੂੰ ਵਿਸ਼ਵ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਦੇ ਮਨਾਂ ਵਿੱਚ ਯੋਗਾ ਦੇ ਪ੍ਰਤੀ ਜਾਗਰੂਕਤਾ ਫੈਲਾਉਣਾ ਹੁੰਦਾ ਹੈ। ਇਸ ਸਾਲ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਯੋਗਾ ਦੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਭਾਰਤੀ ਯੋਗ ਸੰਸਥਾਨ ਦੇ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਤਹਿਤ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: 21 ਜੂਨ ਨੂੰ ਵਿਸ਼ਵ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਦੇ ਮਨਾਂ ਵਿੱਚ ਯੋਗਾ ਦੇ ਪ੍ਰਤੀ ਜਾਗਰੂਕਤਾ ਫੈਲਾਉਣਾ ਹੁੰਦਾ ਹੈ। ਇਸ ਸਾਲ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਯੋਗਾ ਦੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਭਾਰਤੀ ਯੋਗ ਸੰਸਥਾਨ ਦੇ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਤਹਿਤ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

    ਇਹ ਯੋਗਾ ਕੈਂਪ ਸਵੇਰੇ 5 ਵਜੇ ਤੋਂ 7 ਵਜੇ ਤੱਕ ਲੱਗਿਆ ਜਿਸ ਵਿੱਚ 700 ਦੇ ਕਰੀਬ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਦੌਰਾਨ ਭਾਰਤੀ ਯੋਗ ਸੰਸਥਾਨ ਦੇ ਮੈਂਬਰ ਸਤੀਸ਼ ਮਹਾਜਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੋਗਾ ਹੀ ਇੱਕ ਅਜਿਹਾ ਰਾਹ ਹੈ ਜਿਸ ਨੂੰ ਅਪਣਾਉਣ ਦੇ ਨਾਲ ਅਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਸਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨਾ ਜ਼ਰੂਰੀ ਹੈ । ਉਥੇ ਹੀ ਸ਼ਹਿਰ ਵਾਸੀਆਂ ਨੇ ਵੀ ਕਿਹਾ ਕਿ ਅਸੀਂ ਰੋਜ਼ਾਨਾ ਹੀ ਦਿਨ ਵਿੱਚ 2 ਘੰਟੇ ਯੋਗਾ ਦਾ ਅਭਿਆਸ ਕਰਦੇ ਹਾਂ , ਜਿਸ ਨਾਲ ਸਰੀਰ ਨੂੰ ਕਈ ਫਾਇਦੇ ਮਿਲਦੇ ਹਨ।

    Published by:rupinderkaursab
    First published:

    Tags: Amritsar, International yoga day 2022, Punjab