• Home
 • »
 • News
 • »
 • punjab
 • »
 • AMRITSAR BIRMINGHAM DIRECT FLIGHT TO START FROM SEPTEMBER 3

ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਲੰਡਨ ਲਈ ਕਾਰਗੋ ਵੀ ਹੋਵੇਗੀ ਚਾਲੂ

ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ (ਫਾਇਲ ਫੋਟੋ)

 • Share this:
  ਅੰਮਿ੍ਤਸਰ: ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਇਸ ਸੰਬੰਧੀ ਖੁਸ਼ੀ ਸਾਂਝੀ ਕਰਦੇ ਸ. ਔਜਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ।

  ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।

  ਔਜਲਾ ਨੇ ਦੱਸਿਆ ਕਿ ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਜ਼ਰੀਏ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੂ ਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ ਸਰਦਾਰ ਔਜਲਾ ਨੇ ਕਿਹਾ ਕਿ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ।

  ਉਨ੍ਹਾਂ ਕਿਹਾ ਕਿ ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਸਾਡੀ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਕੇਵਲ ਵਪਾਰ ਰਸਤਾ ਨਹੀਂ, ਬਲਕਿ ਦਰਬਾਰ ਸਾਹਿਬ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਵੀ ਸਾਨੂੰ ਇਸ ਉਡਾਨ ਦੀ ਲੰਮੇ ਸਮੇਂ ਤੋਂ ਮੰਗ ਰਹੀ ਸੀ।
  Published by:Gurwinder Singh
  First published:
  Advertisement
  Advertisement